ਰਾਜ ਸਭਾ MP ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਮਨੁੱਖੀ ਤਸਕਰੀ ਦਾ ਮੁੱਦਾ

0
satnam singh mp

‘ਡੰਕੀ ਰੂਟ’ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਮਾਮਲੇ ਦੀ ਜਾਂਚ ਦੀ ਕੀਤੀ ਮੰਗ

ਨਵੀਂ ਦਿੱਲੀ, 1 ਦਸੰਬਰ (ਨਿਊਜ਼ ਟਾਊਨ ਨੈਟਵਰਕ) : ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਸਿਫ਼ਰ ਕਾਲ ਦੌਰਾਨ ਵਿੱਚ ਭਾਰਤੀ ਨੌਜਵਾਨਾਂ ਦੀ ਮਨੁੱਖੀ ਤਸਕਰੀ ਦਾ ਸੰਵੇਦਨਸ਼ੀਲ ਮੁੱਦਾ ਚੁੱਕਿਆ, ਜਿਸ ਵਿੱਚ ਵਿਦੇਸ਼ੀ ਕੰਪਨੀਆਂ ਭਾਰਤੀ ਨੌਜਵਾਨਾਂ ਨੂੰ ਵਰਗਲਾ ਕੇ ਉਨ੍ਹਾਂ ਨੂੰ ਆਪਣੇ ਮੁਲਕ ਬੁਲਾਉਂਦੀਆਂ ਹਨ ਅਤੇ ਫ਼ਿਰ ਉਨ੍ਹਾਂ ਨੂੰ ਜ਼ਬਰਦਸਤੀ ਰੂਸੀ ਫ਼ੌਜ ਵਿੱਚ ਭਰਤੀ ਕਰਕੇ ਜੰਗ ‘ਤੇ ਭੇਜ ਦਿੱਤਾ ਜਾਂਦਾ ਹੈ। ਸੰਸਦ ਮੈਂਬਰ (ਰਾਜ ਸਭਾ) ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਦਖ਼ਲ ਦੇਣ ਦੀ ਮੰਗ ਕੀਤੀ। ਇਸ ਸੰਵੇਦਨਸ਼ੀਲ ਮੁੱਦੇ ‘ਤੇ ਐਮਪੀ ਸੰਧੂ ਨੇ ਕੇਂਦਰ ਸਰਕਾਰ ਕੋਲੋਂ ਦਖ਼ਲ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਐਮਪੀ ਸਤਨਾਮ ਸਿੰਘ ਸੰਧੂ ਨੇ ਭਾਰਤੀਆਂ ਵੱਲੋਂ ਡੰਕੀ ਰੂਟ ਰਾਹੀਂ ਵਿਦੇਸ਼ ਜਾਣ ਦਾ ਮੁੱਦਾ ਵੀ ਚੁੱਕਿਆ। ਜਿਸ ਵਿੱਚ ਭਾਰਤੀ ਨੌਜਵਾਨਾਂ ਨੂੰ ਵਰਗਲਾ ਕੇ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਵਧੀਆ ਨੌਕਰੀਆਂ ਦੇ ਲਾਲਚ ਦੇ ਕੇ ਉਨ੍ਹਾਂ ਨੂੰ ਬਾਹਰ ਭੇਜਦੀਆਂ ਹਨ। ਇਸ ਤੋਂ ਬਾਅਦ ਰੂਸ ਵਰਗੇ ਦੇਸ਼ ਉਨ੍ਹਾਂ ਦੇ ਪਾਸਪੋਰਟ ਜ਼ਬਤ ਕਰਕੇ ਉਨ੍ਹਾਂ ਨੂੰ ਜ਼ਬਰਦਸਤੀ ਫ਼ੌਜ ਵਿੱਚ ਭਰਤੀ ਕਰ ਲੈਂਦੇ ਹਨ ਅਤੇ ਫ਼ਿਰ ਉਨ੍ਹਾਂ ਨੂੰ ਰੂਸੀ ਫ਼ੌਜ ਵਿੱਚ ਜਬਰੀ ਭਰਤੀ ਕਰਵਾਇਆ ਜਾਂਦਾ ਹੈ। ਰਾਜ ਸਭਾ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪਹਿਲਾਂ ਵੀ ਇਹ ਮੁੱਦਾ ਵਿਦੇਸ਼ ਮੰਤਰਾਲੇ ਸਾਹਵੇਂ ਚੁੱਕਿਆ ਸੀ, ਜਿਸ ਵਿੱਚ ਉਨ੍ਹਾਂ ਨੇ ਮੰਤਰਾਲੇ ਨੂੰ ਰੂਸ ਵਿੱਚ ਫ਼ਸੇ ਪੰਜਾਬੀ ਨੌਜਵਾਨਾਂ ਨੂੰ ਛੁਡਾਉਣ ਦੀ ਅਪੀਲ ਕੀਤੀ ਸੀ। ਇਸ ਵਿੱਚ ਪੰਜਾਬੀ ਨੌਜਵਾਨਾਂ ਨੂੰ ਰੂਸ ਵਿੱਚ ਵਧੀਆ ਨੌਕਰੀਆਂ ਦਾ ਲਾਲਚ ਦੇ ਕੇ ਫ਼ੌਜ ਵਿੱਚ ਭਰਤੀ ਕਰਨ ਦਾ ਜ਼ਿਕਰ ਕੀਤਾ ਗਿਆ ਸੀ। ਐਮਪੀ ਸੰਧੂ ਨੇ ਇਸ ਵਿੱਚ ਵਿਦੇਸ਼ ਮੰਤਰਾਲੇ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਸੀ ਅਤੇ ਪੰਜਾਬੀ ਨੌਜਵਾਨਾਂ ਨੂੰ ਰੂਸ ਤੋਂ ਸੁਰੱਖਿਅਤ ਬਾਹਰ ਕੱਢ ਕੇ ਲਿਆਉਣ ਵਿੱਚ ਮਦਦ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਸਰਕਾਰ ਦੀ ਦਖ਼ਲਅੰਦਾਜ਼ੀ ਦੇ ਨਾਲ 96 ਭਾਰਤੀ ਨੌਜਵਾਨਾਂ ਨੂੰ ਰੂਸ ਤੋਂ ਸੁਰੱਖਿਅਤ ਵਾਪਸ ਵਤਨ ਲਿਆਂਦਾ ਗਿਆ ਸੀ। ਐਮਪੀ ਸੰਧੂ ਨੇ ਇਸ ਜ਼ਰੂਰੀ ਮਾਮਲੇ ਵਿੱਚ ਸਮੇਂ ਸਿਰ ਦਖਲ ਦੇਣ ਅਤੇ ਰੂਸ ਤੋਂ 96 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਵਿੱਚ ਮਦਦ ਕਰਨ ਲਈ ਵਿਦੇਸ਼ ਮੰਤਰਾਲੇ ਦਾ ਧੰਨਵਾਦ ਕੀਤਾ। ਮੀਡੀਆ ਰਿਪੋਰਟਾਂ ਅਨੁਸਾਰ, ਕੁੱਲ 126 ਭਾਰਤੀਆਂ ਨੂੰ ਵਧੀਆਂ ਨੌਕਰੀਆ ਦੇ ਲਾਲਚ ਵਿੱਚ ਵਿਦੇਸ਼ ਭੇਜਿਆ ਗਿਆ ਸੀ, ਪਰ ਉਨ੍ਹਾਂ ਰੂਸੀ ਫ਼ੌਜ ਵਿੱਚ ਭਰਤੀ ਕਰ ਦਿੱਤਾ ਗਿਆ ਅਤੇ ਜੰਗ ਤੇ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲੜਾਈ ਵਿੱਚ ਅਜਿਹੇ 12 ਭਾਰਤੀ ਨਾਗਰਿਕ ਮਾਰੇ ਗਏ ਸਨ, ਜਦੋਂ ਕਿ 18 ਭਾਰਤੀ ਨਾਗਰਿਕ ਅਜੇ ਵੀ ਲੜ ਰਹੇ ਹਨ, ਅਤੇ ਇਨ੍ਹਾਂ ਵਿੱਚੋਂ 16 ਭਾਰਤੀ ਅਜੇ ਵੀ ਲਾਪਤਾ ਹਨ। ਇੱਕ ਹੋਰ ਕੇਸ ਵਿੱਚ ਪੰਜ ਹੋਰ ਪੰਜਾਬੀ ਨੌਜਵਾਨਾਂ ਨੂੰ ਕੋਲੰਬੀਆ ਦੇ ਕਾਪਰਗਾਨਾ ਵਿੱਚ ” ਡੰਕੀ ਰੂਟ” ਰਾਹੀਂ ਅਮਰੀਕਾ ਜਾਣ ਦੀ ਕੋਸ਼ਿਸ਼ ਕਰਦੇ ਸਮੇਂ ਹਿਰਾਸਤ ਵਿੱਚ ਲਿਆ ਗਿਆ ਸੀ। ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਵੱਲੋਂ ਇਹ ਮੁੱਦਾ ਉਠਾਉਣ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਮਈ 2025 ਵਿੱਚ ਸਫਲਤਾਪੂਰਵਕ ਉਨ੍ਹਾਂ ਨੂੰ ਵਾਪਸ ਵਤਨ ਲਿਆਂਦਾ ਗਿਆ ਸੀ। ਭਾਰਤ ਵਿੱਚ ਮਨੁੱਖੀ ਤਸਕਰੀ ਦੇ ਕੇਸਾਂ ਨੂੰ ਵਧਦੇ ਹੋਏ ਦੇਖਦਿਆਂ ਖ਼ਾਸ ਕਰਕੇ ਪੰਜਾਬ ਐਮਪੀ ਸੰਧੂ ਨੇ ਮੰਗ ਕੀਤੀ ਕਿ ਡੰਕੀ ਰੂਟ ਦੇ ਮਾਮਲਿਆਂ ਨੂੰ ਖ਼ਤਮ ਕਰਨ ਲਈ ਭਾਰਤ ਸਰਕਾਰ ਵੱਲੋਂ ਜਾਂਚ ਕਰਵਾਈ ਜਾਵੇ, ਜੋ ਕਿ ਅਜਿਹੀਆਂ ਨੌਕਰੀਆਂ ਦੇਣ ਵਾਲੀਆਂ ਏਜੰਸੀਆਂ ਦੀ ਨਿਗਰਾਨੀ ਕਰੇ, ਜੋ ਕਿ ਗ਼ੈਰ ਕਾਨੂੰਨੀ ਮਨੁੱਖੀ ਤਸਕਰੀ ਵਿੱਚ ਸ਼ਾਮਲ ਹਨ।

Leave a Reply

Your email address will not be published. Required fields are marked *