RBI ਦੀ ਇਸ ਬੈਂਕ ਖਿਲਾਫ ਵੱਡੀ ਕਾਰਵਾਈ , ਲਾਇਸੈਂਸ ਰੱਦ ਕਰਕੇ ਬੈਂਕ ਨੂੰ ਲਗਾਇਆ ਤਾਲਾ, ਗਾਹਕਾਂ ਦੇ ਫਸੇ ਪੈਸੇ!


ਬੈਂਗਲੁਰੂ, 24 ਜੁਲਾਈ 2025 (ਨਿਊਜ਼ ਟਾਊਨ ਨੈਟਵਰਕ) :
ਕਰਨਾਟਕ ਦੇ ਕਰਵਾਰ ਅਰਬਨ ਕੋ-ਆਪਰੇਟਿਵ ਬੈਂਕ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਰਿਜ਼ਰਵ ਬੈਂਕ (RBI) ਨੇ ਇਸ ਬੈਂਕ ਦਾ ਬੈਂਕਿੰਗ ਲਾਇਸੈਂਸ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ, 23 ਜੁਲਾਈ 2025 ਨੂੰ ਸ਼ਾਮ 5 ਵਜੇ ਤੋਂ ਬੈਂਕ ਦੀਆਂ ਸਾਰੀਆਂ ਬੈਂਕਿੰਗ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਫੈਸਲੇ ਤੋਂ ਬਾਅਦ, ਬੈਂਕ ਵਿੱਚ ਪੈਸੇ ਜਮ੍ਹਾ ਕਰਵਾਉਣ ਵਾਲੇ ਹਜ਼ਾਰਾਂ ਖਾਤਾ ਧਾਰਕਾਂ ਦੀ ਚਿੰਤਾ ਵੱਧ ਗਈ ਹੈ। ਹਾਲਾਂਕਿ, ਰਾਹਤ ਦੀ ਗੱਲ ਇਹ ਹੈ ਕਿ ਗਾਹਕਾਂ ਨੂੰ ₹ 5 ਲੱਖ ਤੱਕ ਦੀ ਜਮ੍ਹਾਂ ਰਾਸ਼ੀ ਦਾ ਬੀਮਾ ਮਿਲੇਗਾ।