ਹਿਮਾਚਲ ਤੋਂ ਪੰਜਾਬ ‘ਚ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ ?

ਹਿਮਾਚਲ ਦੇ ਵਾਹਨਾਂ ‘ਤੇ ਟੈਕਸ ਲਗਾਉਣ ਦੀ ਸਿਫਾਰਸ਼
ਕੇਂਦਰ ਤੇ ਪੰਜਾਬ ਸਰਕਾਰ ਕੋਲ ਮੰਗ ਪਹੁੰਚਾਈ

ਨੰਗਲ, 11 ਜੂਨ 2025 (ਨਿਊਜ਼ ਟਾਊਨ ਨੈਟਵਰਕ) : ਨੰਗਲ ਨਗਰ ਕੌਂਸਲ ਨੇ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ‘ਤੇ ਟੈਕਸ ਲਗਾਉਣ ਦੀ ਸਿਫਾਰਸ਼ ਕਰਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕੋਲ ਮੰਗ ਪਹੁੰਚਾਈ ਹੈ ਕਿ ਹਿਮਾਚਲ ਸਰਕਾਰ ਵੱਲੋਂ ਵਾਹਨਾਂ ਤੋਂ ਵਸੂਲਿਆ ਜਾ ਰਿਹਾ ਐਂਟਰੀ ਟੈਕਸ ਤੁਰੰਤ ਰੋਕਿਆ ਜਾਵੇ।
ਇਹ ਪ੍ਰਸਤਾਵ ਸੋਮਵਾਰ ਨੂੰ ਨਗਰ ਕੌਂਸਲ ਪ੍ਰਧਾਨ ਸੰਜੈ ਸਾਹਨੀ ਦੀ ਅਗਵਾਈ ਹੇਠ ਹੋਈ ਬੈਠਕ ਦੌਰਾਨ ਟੇਬਲ ਆਈਟਮ ਵਜੋਂ ਪਾਸ ਕੀਤਾ ਗਿਆ। ਬੈਠਕ ਤੋਂ ਬਾਅਦ ਕਾਂਗਰਸ ਦੇ ਕੌਂਸਲਰਾਂ ਦੇ ਬੁਲਾਰੇ ਐਡਵੋਕੇਟ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਕਿ ਹਿਮਾਚਲ ਵੱਲੋਂ ਲਗਾਇਆ ਗਿਆ ਟੈਕਸ ਨੰਗਲ ਖੇਤਰ ਦੇ ਲੋਕਾਂ ਉੱਤੇ ਵੱਡਾ ਪ੍ਰਭਾਵ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ‘ਚ ਦਾਖਲ ਹੋਣ ਵਾਲਿਆਂ ਨੂੰ ਭਾਰੀ ਫੀਸ ਚੁਕਾਉਣੀ ਪੈਂਦੀ ਹੈ, ਜੋ ਕਿ NHAI ਅਤੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਉਲਟ ਹੈ।
ਨਗਰ ਕੌਂਸਲ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਹਿਮਾਚਲ ਸਰਕਾਰ ਵੱਲੋਂ ਇਹ ਵਸੂਲੀ ਨਾ ਰੋਕੀ ਗਈ, ਤਾਂ ਨੰਗਲ ‘ਚ ਵੀ ਹਿਮਾਚਲ ਦੇ ਵਾਹਨਾਂ ‘ਤੇ ਦੁਵੱਲਾ ਟੈਕਸ ਲਗਾਇਆ ਜਾਵੇਗਾ।