ਰਣਜੋਧ ਹਡਾਣਾ ਦੀ ਅਗਵਾਈ ਹੇਠ ਨਗਰ ਕੌਂਸਲ ਸਨੌਰ ਨੂੰ ਮਿਲੇ ਨਵੇਂ ਅਹੁਦੇਦਾਰ

ਯੁਵਰਾਜ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਪਿੰਕੀ ਰਾਣੀ ਬਣੇ ਮੀਤ ਪ੍ਰਧਾਨ
ਸਨੌਰ, 11 ਮਈ (ਰਾਜਿੰਦਰ ਸਿੰਘ ਥਿੰਦ): ਅੱਜ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਨਗਰ ਕੌਂਸਲ ਸਨੌਰ ਵਿਖੇ ਯੁਵਰਾਜ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਪਿੰਕੀ ਰਾਣੀ ਨੂੰ ਮੀਤ ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਪਾਰਟੀ ਆਗੂਆਂ, ਕੌਂਸਲਰਾਂ ਅਤੇ ਵਰਕਰਾਂ ਨੇ ਨਵੇਂ ਅਹੁਦੇਦਾਰਾਂ ਦਾ ਫੁੱਲਾਂ ਦੇ ਗੁਲਦਸਤਿਆਂ ਨਾਲ ਸਵਾਗਤ ਕੀਤਾ ਅਤੇ ਲੱਡੂ ਵੰਡ ਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪ੍ਰਦੀਪ ਜੋਸਨ ਪ੍ਰਧਾਨ ਨਗਰ ਕੌਂਸਲ ਸਨੌਰ ਵਿਸ਼ੇਸ਼ ਰੂਪ ਵਿਚ ਮੌਜੂਦ ਸਨ. ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਮਿਹਨਤੀ ਅਤੇ ਲੋਕ ਸੇਵਾ ਦੀ ਭਾਵਨਾ ਰੱਖਣ ਵਾਲੇ ਵਰਕਰਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਕਿਹਾ, “ਯੁਵਰਾਜ ਸਿੰਘ ਅਤੇ ਪਿੰਕੀ ਰਾਣੀ ਲੰਬੇ ਸਮੇਂ ਤੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰ ਰਹੇ ਹਨ। ਇਨ੍ਹਾਂ ਦੀ ਨਿਯੁਕਤੀ ਨਾਲ ਨਗਰ ਕੌਂਸਲ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਹੋਵੇਗਾ।”ਸ. ਹਡਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਨੌਰ ਸ਼ਹਿਰ ਦੀ ਨੁਹਾਰ ਬਦਲਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਪ੍ਰਬੰਧ, ਸੀਵਰੇਜ ਦੀ ਸਮੱਸਿਆ, ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ, ਸੜਕਾਂ ਦੀ ਮੁਰੰਮਤ ਅਤੇ ਸਟਰੀਟ ਲਾਈਟਾਂ ਵਰਗੇ ਅਧੂਰੇ ਪਏ ਕੰਮਾਂ ਨੂੰ ਹੁਣ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇਗਾ।ਨਵੇਂ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਯੁਵਰਾਜ ਸਿੰਘ ਅਤੇ ਮੀਤ ਪ੍ਰਧਾਨ ਪਿੰਕੀ ਰਾਣੀ ਨੇ ਪਾਰਟੀ ਹਾਈਕਮਾਨ ਅਤੇ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਹਰ ਵਾਰਡ ਦਾ ਬਿਨਾਂ ਕਿਸੇ ਪੱਖਪਾਤ ਦੇ ਬਰਾਬਰ ਵਿਕਾਸ ਕਰਵਾਉਣਗੇ ਅਤੇ ਖ਼ਾਸ ਤੌਰ ‘ਤੇ ਮਹਿਲਾਵਾਂ ਤੇ ਬਜ਼ੁਰਗਾਂ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਨਾਲ ਹੱਲ ਕਰਨਗੇ।ਇਸ ਮੌਕੇ ਚੇਅਰਮੈਨ ਹੈਪੀ ਪਹਾੜੀਪੁਰ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁਮਾਣ, ਸਿਮਰਜੀਤ ਸਿੰਘ ਸੋਹਲ ਵਾਈਸ ਚੇਅਰਮੈਨ, ਬਲਿਹਾਰ ਚੀਮਾ ਪ੍ਰਧਾਨ ਕਿਸਾਨ ਵਿੰਗ, ਰਾਜਾ ਧੰਜੂ (ਸਰਪੰਚ ਸਰੁਸਤੀਗੜ੍ਹ), ਅਵਨੀਤ ਕੌਰ ਐਮ ਸੀ, ਵਿਕਾਸ ਅਟਵਾਲ (ਰਾਮ)ਐਮ ਸੀ, ਸੁਨੀਤਾ ਦੇਵੀ ਐਮ ਸੀ, ਚਰਨਜੀਤ ਸਿੰਘ ਐਮ ਸੀ, ਚਰਨਜੀਤ ਕੌਰ ਐਮ ਸੀ, ਤਰਸੇਮ ਸਿੰਘ ਐਮ ਸੀ, ਬਲਜੀਤ ਸਿੰਘ ਐਮ ਸੀ, ਸਤਨਾਮ ਕੌਰ ਐਮ ਸੀ, ਜਸਵੀਰ ਕੌਰ ਐਮ ਸੀ, ਨਰਿੰਦਰ ਸਿੰਘ ਐਮ ਸੀ, ਅਤੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
