ਸੰਜੀਵ ਅਰੋੜਾ ਦੀ ਚੋਣ ਨੂੰ ਹਾਈ ਕੋਰਟ ’ਚ ਚੁਣੌਤੀ, ਚੋਣਾਂ ਦੌਰਾਨ ਜਾਣਕਾਰੀ ਲੁਕਾਉਣ ਦਾ ਲੱਗਾ ਦੋਸ਼


ਚੰਡੀਗੜ੍ਹ, 7 ਅਗੱਸਤ (ਦੁਰਗੇਸ਼ ਗਾਜਰੀ) (ਨਿਊਜ਼ ਟਾਊਨ ਨੈਟਵਰਕ) :
ਲੁਧਿਆਣਾ ਵਿਚ ਹੋਈ ਵਿਧਾਨ ਸਭਾ ਉਪ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮੰਤਰੀ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਪਰ ਹੁਣ ਸੰਜੀਵ ਅਰੋੜਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਣੀ ਤੋਂ ਵਿਧਾਇਕ ਦੀ ਚੋਣ ਜਿੱਤਣ ਵਾਲੇ ਅਤੇ ਹੁਣ ਮੰਤਰੀ ਬਣੇ ਸੰਜੀਵ ਅਰੋੜਾ ਦੇ ਚੋਣ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਚੁਣੌਤੀ ਦਿਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਪੱਛਮੀ ਦੇ ਇਕ ਵੋਟਰ ਜਸਵਿੰਦਰ ਸਿੰਘ ਮੱਲ੍ਹੀ ਨੇ ਸੰਜੀਵ ਅਰੋੜਾ ਦੇ ਚੋਣ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਚੋਣ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਜਸਵਿੰਦਰ ਸਿੰਘ ਮੱਲ੍ਹੀ ਦਾ ਇਲਜ਼ਾਮ ਹੈ ਕਿ ਸੰਜੀਵ ਅਰੋੜਾ ਨੇ ਇਸ ਚੋਣ ’ਚ ਨਾਜਾਇਜ਼ ਤਰੀਕੇ ਦਾ ਇਸਤੇਮਾਲ ਕੀਤਾ ਗਿਆ ਹੈ ਅਤੇ ਆਪਣੀ ਨਾਮਜ਼ਦਗੀ ’ਚ ਵੀ ਉਨ੍ਹਾਂ ਨੂੰ ਗਲਤ ਜਾਣਕਾਰੀਆਂ ਦਿਤੀਆਂ ਗਈਆਂ ਹਨ ਅਤੇ ਕਈ ਜਾਣਕਾਰੀਆਂ ਉਨ੍ਹਾਂ ਵਲੋਂ ਲੁਕਾਈਆਂ ਗਈਆਂ ਹਨ। ਖੈਰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਚੋਣ ਪਟੀਸ਼ਨ ’ਤੇ ਸੁਣਵਾਈ 13 ਅਗਸਤ ਨੂੰ ਕੀਤੀ ਜਾਵੇਗੀ। ਜਸਵਿੰਦਰ ਸਿੰਘ ਮੱਲ੍ਹੀ ਨੇ ਗੈਰ ਵਾਜਿਬ ਤੌਰ ਤਰੀਕਿਆਂ ਦੀ ਵਰਤੋਂ ਦਾ ਇਲਜ਼ਾਮ ਲਗਾਇਆ ਹੈ। ਨਾਲ ਹੀ ਕਿਹਾ ਕਿ ਚੋਣ ਦੌਰਾਨ ਸਰਕਾਰੀ ਮਸ਼ੀਨਰੀ ਦੀ ਵੀ ਦੁਰਵਰਤੋਂ ਕੀਤੀ ਗਈ।