ਸੰਤ ਸੀਚੇਵਾਲ ਨੇ ਵਾਪਸ ਕੀਤੀ ਸਰਕਾਰੀ ਸੁਰੱਖਿਆ, ਕਿਹਾ– ਮੇਰੇ ਨਾਲੋਂ ਆਮ ਲੋਕਾਂ ਨੂੰ ਸੁਰੱਖਿਆ ਦੀ ਵੱਧ ਲੋੜ

0
Sant

ਸੰਤ ਸੀਚੇਵਾਲ ਨੇ ਵਾਪਸ ਕੀਤੀ ਸਰਕਾਰੀ ...

ਨਵੀਂ ਦਿੱਲੀ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਫ਼ੈਸਲਾ ਲੈਂਦਿਆਂ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਉਨ੍ਹਾਂ ਨਾਲ ਤਾਇਨਾਤ ਸੁਰੱਖਿਆ ਜਵਾਨਾਂ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਕਿਸਮ ਦਾ ਖ਼ਤਰਾ ਨਹੀਂ ਹੈ, ਜਦਕਿ ਆਮ ਲੋਕਾਂ ਨੂੰ ਸੁਰੱਖਿਆ ਦੀ ਵੱਧ ਲੋੜ ਹੈ।

ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਇਲਾਕੇ ਅਤੇ ਸੁਲਤਾਨਪੁਰ ਲੋਧੀ ਵਿੱਚ ਪਵਿੱਤਰ ਵੇਈਂ ਦੇ ਕਿਨਾਰੇ ਵਧ ਰਹੀਆਂ ਚੋਰੀਆਂ, ਲੁੱਟ-ਖੋਹ ਅਤੇ ਨਸ਼ਿਆਂ ਨਾਲ ਜੁੜੀਆਂ ਘਟਨਾਵਾਂ ’ਤੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਚੌਕੀ ਵਿੱਚ ਨਫ਼ਰੀ ਦੀ ਘਾਟ ਹੈ, ਜਿਸ ਕਾਰਨ ਇਲਾਕੇ ਵਿੱਚ ਅਪਰਾਧਿਕ ਵਾਰਦਾਤਾਂ ਵਧ ਰਹੀਆਂ ਹਨ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਸੀਚੇਵਾਲ ਵਿੱਚ ਇੱਕ ਹੀ ਰਾਤ ਦੌਰਾਨ ਚੋਰੀ ਦੀਆਂ ਅੱਠ ਵਾਰਦਾਤਾਂ ਹੋਈਆਂ, ਜਦਕਿ ਬਿਜਲੀ ਦੀਆਂ ਤਾਰਾਂ ਦੀ ਚੋਰੀ ਵੀ ਆਮ ਗੱਲ ਬਣ ਚੁੱਕੀ ਹੈ।

ਰਾਜ ਸਭਾ ਮੈਂਬਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨ-ਛੋਹ ਪ੍ਰਾਪਤ ਪਵਿੱਤਰ ਵੇਈਂ ਵਿਖੇ ਆਉਣ ਵਾਲੀ ਸੰਗਤ ਵੀ ਅਪਰਾਧਿਕ ਘਟਨਾਵਾਂ ਕਾਰਨ ਡਰ ਅਤੇ ਸਹਿਮ ਦੇ ਮਾਹੌਲ ਵਿੱਚ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਨਿੱਜੀ ਸੁਰੱਖਿਆ ਨਾਲੋਂ ਆਮ ਲੋਕਾਂ ਦੀ ਸੁਰੱਖਿਆ ਜ਼ਿਆਦਾ ਮਹੱਤਵਪੂਰਨ ਹੈ, ਇਸ ਲਈ ਉਨ੍ਹਾਂ ਨਾਲ ਤਾਇਨਾਤ ਸੁਰੱਖਿਆ ਬਲ ਨੂੰ ਲੋਕਾਂ ਦੀ ਸੁਰੱਖਿਆ ਲਈ ਵਰਤਿਆ ਜਾਣਾ ਚਾਹੀਦਾ ਹੈ।

Leave a Reply

Your email address will not be published. Required fields are marked *