ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਦੀ ਵੋਟਰ ਸੂਚੀ ਮੁੱਢਲੀ ਪ੍ਰਕਾਸ਼ਨਾ ਲਈ ਸ਼ਡਿਊਲ ਜਾਰੀ


ਖਰੜ, 18 ਅਗਸਤ (ਅਵਤਾਰ ਸਿੰਘ) : ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਪਹਿਲਾਂ ਹੀ ਮਿਤੀ 3 ਮਾਰਚ 2025 ਨੂੰ ਕਰਵਾਈ ਜਾ ਚੁੱਕੀ ਹੈ। ਉਪ ਮੰਡਲ ਮੈਜਿਸਟੇ੍ਰਟ ਖਰੜ ਦਿਵਿਆ ਪੀ ਆਈ.ਏ.ਐਸ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦਸਿਆ ਕਿ ਵੋਟਰ ਸੂਚੀਆਂ ਦੀਆਂ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਯੋਗਤਾ ਮਿਤੀ 1-1-2025 ਅਨੁਸਾਰ ਸਾਰੇ ਯੋਗ ਵੋਟਰ, ਵੋਟਰ ਸੂਚੀਆਂ ਵਿਚ ਆਪਣਾ ਨਾਮ ਦਰਜ ਕਰਵਾ ਸਕਣ ਲਈ ਯੋਗ ਵੋਟਰ ਵਲੋਂ ਫਾਰਮ ਨੰ:1,2,3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟ ਵਿਚ ਸੋਧ ਕਰਵਾਉਣ ਲਈ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਵਿਸੇਸ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 19 ਅਗਸਤ ਨੂੰ ਕੀਤੀ ਜਾਵੇਗੀ ਅਤੇ ਦਾਅਵੇ ਤੇ ਇਤਰਾਜ਼ 20 ਅਗਸਤ ਤੋਂ 27 ਅਗਸਤ ਤੱਕ ਪ੍ਰਾਪਤ ਕੀਤੇ ਜਾਣਗੇ, ਜਿਨ੍ਹਾਂ ਦਾ ਨਿਪਟਾਰਾ ਮਿਤੀ 1 ਸਤੰਬਰ ਨੂੰ ਕਰ ਦਿੱਤੀ ਜਾਵੇਗਾ। ਉਨਾਂ ਦਸਿਆ ਕਿ ਇਸ ਤੋਂ ਬਾਅਦ 3 ਸਤੰਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।