ਗੁਰਦਾਸਪੁਰ ਦੇ ਪਿੰਡ ਭੁੱਲੇ ਚੱਕ ਵਿਖੇ ਕਾਰ ਅਤੇ ਸਕੂਟਰੀ ਦੀ ਆਮੋ ਸਾਹਮਣੇ ਟੱਕਰ, ਸਕੂਟਰੀ ਸਵਾਰ ਗੰਭੀਰ ਜ਼ਖਮੀ


ਗੁਰਦਾਸਪੁਰ, 6 ਜੂਨ (ਨਿਊਜ਼ ਟਾਊਨ ਨੈਟਵਰਕ) : ਗੁਰਦਾਸਪੁਰ ਦੇ ਪਿੰਡ ਭੁੱਲੇ ਚੱਕ ਵਿਖੇ ਸਾਹਮਣੇ ਤੋਂ ਆ ਰਹੀ ਇੱਕ ਹਰਿਆਣਾ ਨੰਬਰ ਦੀ ਬਰੀਜ਼ਾ ਕਾਰ ਜਦੋਂ ਆਰਮੀ ਦੀ ਗੱਡੀ ਨੂੰ ਓਵਰਟੇਕ ਕਰਨ ਲੱਗੀ ਤਾਂ ਅਗਲੇ ਪਾਸੇ ਤੋਂ ਆ ਰਹੀ ਇੱਕ ਸਕੂਟੀ ਨੂੰ ਟੱਕਰ ਮਾਰ ਦਿੱਤੀ ਇਸ ਹਾਦਸੇ ਵਿੱਚ ਸਕੂਟੀ ਸਵਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਲੋਕਾਂ ਦੇ ਸਹਿਯੋਗ ਦੇ ਨਾਲ ਇਲਾਜ ਲਈ ਸਿਵਲ ਹਸਪਤਾਲ ਵਿਖੇ ਪਹੁੰਚਾ ਦਿੱਤਾ ਗਿਆ ਹੈ। ਮੌਕੇ ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਨੇ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ ਅਤੇ ਸਬੰਧਤ ਥਾਣਾ ਤਿਬੜ ਦੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ ਅਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਨਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਪਰਿਵਾਰ ਇੱਕ ਧਾਰਮਿਕ ਸਥਾਨ ਤੋਂ ਦਰਸ਼ਨ ਕਰਕੇ ਵਾਪਸ ਆ ਰਿਹਾ ਸੀ।
