ਬਰਖ਼ਾਸਤ ਮਹਿਲਾ ਕਾਂਸਟੇਬਲ Amandeep Kaur ਵਿਰੁਧ ਦੂਜਾ Supplementary Challan ਪੇਸ਼


ਬਠਿੰਡਾ, 18 ਸਤੰਬਰ (ਨਿਊਜ਼ ਟਾਊਨ ਨੈੱਟਵਰਕ) :
ਥਾਰ ਵਾਲੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀਆਂ ਮੁਸ਼ਕਿਲਾਂ ਵਧ ਗਈਆਂ। ਦੱਸ ਦਈਏ ਕਿ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁਧ ਦੂਜਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਵਿਭਾਗ ਨੇ ਬਰਖ਼ਾਸਤ ਪੰਜਾਬ ਪੁਲਿਸ ਕਾਂਸਟੇਬਲ ਅਮਨਦੀਪ ਕੌਰ ਵਿਰੁਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਦੂਜਾ ਸਪਲੀਮੈਂਟਰੀ ਚਲਾਨ ਦਾਇਰ ਕੀਤਾ ਹੈ।
ਦੱਸ ਦਈਏ ਕਿ ਵਿਜੀਲੈਂਸ ਵਿਭਾਗ ਨੇ ਫ਼ਾਈਨਲ ਚਲਾਨ ਲਈ ਬੈਂਕ ਖਾਤੇ ਦੇ ਵੇਰਵੇ ਜਮ੍ਹਾਂ ਕਰਾਉਣ ਲਈ ਅਦਾਲਤ ਤੋਂ ਸਮਾਂ ਮੰਗਿਆ ਹੈ, ਬੈਂਕ ਖਾਤਿਆਂ ਦੇ ਵੇਰਵੇ ਤੋਂ ਬਾਅਦ ਫ਼ਾਈਨਲ ਸਪਲੀਮੈਂਟਰੀ ਚਲਾਨ ਪੇਸ਼ ਹੋਵੇਗਾ, ਜਿਸ ਤੋਂ ਬਾਅਦ ਮੁਕੱਦਮਾ ਚੱਲੇਗਾ।
ਜ਼ਿਕਰਯੋਗ ਹੈ ਕਿ ਬਠਿੰਡਾ ਪੁਲਿਸ ਡਰੱਗਜ਼ ਮਾਮਲੇ ’ਚ ਪਹਿਲਾਂ ਹੀ ਚਲਾਨ ਪੇਸ਼ ਕਰ ਚੁੱਕੀ ਹੈ।