ਸੀਚੇਵਾਲ ਨੇ ਰੂਸ ਵਿਚ ਫਸੇ ਭਾਰਤੀਆਂ ਦਾ ਮੁੱਦਾ ਸਦਨ ਵਿਚ ਉਠਾਇਆ

0
WhatsApp Image 2025-07-24 at 9.27.05 PM

ਰੂਸ ਆਰਮੀ ਵਿਚ ਭਰਤੀ ਹੋਏ 12 ਭਾਰਤੀ ਅਜੇ ਵੀ ਲਾਪਤਾ
(ਨਿਊਜ਼ ਟਾਊਨ ਨੈਟਵਰਕ)

ਨਵੀਂ ਦਿੱਲੀ, 24 ਜੁਲਾਈ : ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ ਵਿਚ ਵਿਦੇਸ਼ ਮੰਤਰਾਲੇ ਨੂੰ ਪ੍ਰਸ਼ਨ ਕਾਲ ਰਾਹੀਂ ਰੂਸੀ ਫੌਜ ਵਿਚ ਅਜੇ ਵੀ ਫਸੇ ਭਾਰਤੀਆਂ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਪਾਰਲੀਮੈਂਟ ਦੇ ਚੱਲ ਰਹੇ ਮੌਨਸੂਨ ਸੈਸ਼ਨ ਭਾਵੇ ਹੰਗਾਮਿਆਂ ਦੀ ਭੇਟ ਚੜ੍ਹ ਰਿਹਾ ਹੈ ਪਰ ਸੰਸਦ ਮੈਂਬਰ ਵਲੋਂ ਪੁੱਛੇ ਲਿਖਤੀ ਸਵਾਲਾਂ ਦਾ ਜਵਾਬ ਸਰਕਾਰ ਨੂੰ ਪਾਰਲੀਮੈਂਟ ਵਿਚ ਦੇਣਾ ਹੀ ਪੈਂਦਾ ਹੈ। ਸੰਤ ਸੀਚੇਵਾਲ ਨੇ ਵਿਦੇਸ਼ ਮੰਤਰਾਲੇ ਨੂੰ ਪੁੱਛਿਆ ਹੈ ਕਿ ਰੂਸ ਵਿਚ ਫਸੇ ਭਾਰਤੀਆਂ ਦੇ ਵੇਰਵੇ ਜੋ ਅਜੇ ਤਕ ਆਪਣੇ ਪਰਿਵਾਰਾਂ ਤਕ ਨਹੀ ਪਹੁੰਚ ਰਹੇ ਇਸ ਦੇ ਕੀ ਕਾਰਨ ਹਨ? ਉਨ੍ਹਾਂ ਇਹ ਵੀ ਪੁੱਛਿਆ ਕਿ ਰੂਸ ਵਿਚ ਫਸੇ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਕੀ ਕਦਮ ਚੁੱਕ ਰਹੀ ਹੈ? ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ, ਉਨ੍ਹਾਂ ਦੀ ਦੇ ਯਾਤਰਾ ਪ੍ਰਬੰਧਾਂ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕਾਨੂੰਨੀ ਸਹਾਇਤਾਂ ਵਰਗੇ ਸੰਵੇਦਸ਼ੀਲ ਮਾਮਲੇ ਵਿਚ ਉਨ੍ਹਾਂ ਭਾਰਤੀਆਂ ਦੀ ਕਿਵੇਂ ਸਹਾਇਤਾ ਕੀਤੀ ਜਾ ਰਹੀ ਹੈ? ਸੰਤ ਸੀਚੇਵਾਲ ਨੇ ਇਸ ਸਵਾਲ ਨੂੰ ਹੋਰ ਵਿਸਥਾਰ ਦਿੰਦਿਆਂ ਪੁੱਛਿਆ ਕਿ ਰੂਸ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਵਾਪਸੀ ਨੂੰ ਸੁਚਾਰੂ ਬਣਾਉਣ ਵਿਚ ਸਰਕਾਰ ਨੂੰ ਕਿਹੜੇ ਅੜੀਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਅਤੇ ਇਨ੍ਹਾਂ ਨੂੰ ਦੂਰ ਕਰਨ ਲਈ ਸਰਕਾਰ ਵਲੋਂ ਕੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ? ਮੌਨਸੂਨ ਸ਼ੈਸ਼ਨ ਦੌਰਾਨ ਸੰਤ ਸੀਚੇਵਾਲ ਵਲੋਂ ਉਠਾਏ ਲਿਖਤੀ ਸਵਾਲ ਦਾ ਜਵਾਬ ਦਿੰਦਿਆਂ ਵਿਦੇਸ਼ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਦੱਸਿਆ ਕਿ ਰੂਸੀ ਹਥਿਆਰਬੰਦ ਸੈਨਾਵਾਂ ਵਿੱਚ 127 ਭਾਰਤੀ ਨਾਗਰਿਕ ਸਨ। ਉਨ੍ਹਾਂ ਵਿਚੋਂ 98 ਵਿਅਕਤੀ ਵਾਪਸ ਆ ਚੁੱਕੇ ਹਨ, ਉਨ੍ਹਾਂ ਦੱਸਿਆ ਕਿ 13 ਭਾਰਤੀ ਨਾਗਰਿਕ ਰੂਸੀ ਹਥਿਆਰਬੰਦ ਸੈਨਾਵਾਂ ਵਿਚ ਹਨ, ਜਿਨ੍ਹਾਂ ਵਿਚੋਂ 12 ਭਾਰਤੀਆਂ ਦੇ ਰੂਸੀ ਪੱਖ ਦੁਆਰਾ ਲਾਪਤਾ ਹੋਣ ਦੀ ਰਿਪੋਰਟ ਕੀਤੀ ਗਈ ਹੈ। ਵਿਦੇਸ਼ ਰਾਜ ਮੰਤਰੀ ਨੇ ਦੱਸਿਆ ਕਿ ਸਬੰਧਤ ਰੂਸੀ ਅਧਿਕਾਰੀਆਂ ਨੂੰ ਬਾਕੀ ਰਹਿੰਦੇ/ਲਾਪਤਾ ਵਿਅਕਤੀਆਂ ਬਾਰੇ ਅੱਪਡੇਟ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ, ਤੰਦਰੁਸਤੀ ਅਤੇ ਜਲਦੀ ਛੁੱਟੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਰੂਸੀ ਹਥਿਆਰਬੰਦ ਸੈਨਾਵਾਂ ਵਿਚ ਜਿਨ੍ਹਾਂ ਭਾਰਤੀ ਨਾਗਰਿਕਾਂ ਦੀਆਂ ਸੇਵਾਵਾਂ ਬੰਦ ਕਰ ਦਿਤੀਆਂ ਗਈਆਂ ਹਨ, ਰੂਸ ਵਿਚ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਉਨ੍ਹਾਂ ਦੀ ਭਾਰਤ ਵਾਪਸੀ ਵਿਚ ਸਹਾਇਤਾ ਕੀਤੀ ਜਿਸ ਵਿਚ ਯਾਤਰਾ ਦਸਤਾਵੇਜਾਂ ਦੀ ਸਹੂਲਤ ਅਤੇ ਜਿੱਥੇ ਵੀ ਲੋੜ ਹੋਵੇ ਹਵਾਈ ਟਿਕਟਾਂ ਪ੍ਰਦਾਨ ਕਰਨਾ ਵੀ ਸ਼ਾਮਲ ਹੈ।

Leave a Reply

Your email address will not be published. Required fields are marked *