“ਆਪ” ਸਰਕਾਰ ਦੇ ਸ਼ਾਨਦਾਰ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ : ਗੁਰਪ੍ਰਤਾਪ ਸੰਧੂ

0

ਅੰਮ੍ਰਿਤਸਰ 8 ਮਈ( ਮਨਜੀਤ ਸ਼ੇਰਗਿੱਲ ) ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਜਿਲ੍ਹਾ ਯੋਜਨਾ ਕਮੇਟੀ ਗੁਰਪ੍ਰਤਾਪ ਸਿੰਘ ਸੰਧੂ ਵੱਲੋਂ ਆਮ ਆਦਮੀ ਪਾਰਟੀ ਦੀ ਜਨ ਸੰਪਰਕ ਮੁਹਿੰਮ ਤਹਿਤ ਮਾਨ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਹਿਤੈਸ਼ੀ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪਿੰਡ ਕੋਟਲੀ ਸ਼ਾਹ ਹਬੀਬ ਵਿਖੇ ਸਥਾਨਕ ਟੀਮ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਤੇ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕੇ ਗਏ ਕਦਮਾਂ ਬਾਰੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ।

ਮੀਟਿੰਗ ਦੌਰਾਨ ਹਾਜ਼ਰ ਪਿੰਡ ਵਾਸੀਆਂ ਨੇ ਮਾਨ ਸਰਕਾਰ ਦੇ ਕੰਮਾਂ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਆਮ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦੀ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ। ਲੋਕਾਂ ਨੇ ਭਰੋਸਾ ਦਿੱਤਾ ਕਿ 2027 ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੁਬਾਰਾ ਮਜ਼ਬੂਤੀ ਨਾਲ ਬਣਾਇਆ ਜਾਵੇਗਾ।

ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਲਗਭਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਘਰੇਲੂ ਖਰਚਾਂ ਵਿੱਚ ਵੱਡੀ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ “ਆਪਣੀ ਰਸੋਈ” ਸਕੀਮ ਦੀ ਸ਼ੁਰੂਆਤ ਕਰਕੇ ਲੋੜਵੰਦ ਪਰਿਵਾਰਾਂ ਨੂੰ ਸਸਤਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲ ਰਿਹਾ ਹੈ, ਜਿਸ ਨਾਲ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਵੱਡਾ ਸਹਾਰਾ ਮਿਲਿਆ ਹੈ। ਇਸ ਦੇ ਨਾਲ ਹੀ ਮਾਨ ਸਰਕਾਰ ਵੱਲੋਂ ਮਾਵਾਂ-ਭੈਣਾਂ ਦੀ ਆਰਥਿਕ ਮਜ਼ਬੂਤੀ ਲਈ ਹਰ ਮਹੀਨੇ 1000 ਤੋਂ 1500 ਰੁਪਏ ਦੀ ਸਹਾਇਤਾ ਯੋਜਨਾ ਦੀ ਸ਼ੁਰੂਆਤ ਕਰਕੇ ਮਹਿਲਾਵਾਂ ਨੂੰ ਸਵਾਲੰਬੀ ਬਣਾਉਣ ਵੱਲ ਇਤਿਹਾਸਕ ਕਦਮ ਚੁੱਕਿਆ ਗਿਆ ਹੈ।

Leave a Reply

Your email address will not be published. Required fields are marked *