SGPC President Dhami ਨੇ ਵਿਰੋਧੀ ਧਿਰ ਨਾਲ ਸਬੰਧਤ ਮੈਂਬਰਾਂ ਵਲੋਂ ਲਾਏ ਇਲਜ਼ਾਮਾਂ ਦਾ ਕੀਤਾ ਖੰਡਨ


ਅੰਮ੍ਰਿਤਸਰ , 13 ਸਤੰਬਰ (ਨਿਊਜ਼ ਟਾਊਨ ਨੈੱਟਵਰਕ) :
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਰੋਧੀ ਧਿਰ ਨਾਲ ਸਬੰਧਤ ਅੰਤਰਿੰਗ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਸਮੇਤ ਕੁੱਝ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਹੜ੍ਹ ਪੀੜਤਾਂ ਲਈ ਵੰਡੀ ਜਾ ਰਹੀ ਰਾਹਤ ਬਾਰੇ ਗਲਤ ਬਿਆਨਬਾਜ਼ੀ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਇਹ ਸਮਾਂ ਦੁੱਖ ਵੰਡਾਉਣ ਦਾ ਹੈ, ਦੁੱਖ ਦੇਣ ਦਾ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਹੜ੍ਹ ਪ੍ਰਭਾਵਤ ਲੋੜਵੰਦ ਕਿਸਾਨਾਂ ਤੇ ਬੰਨ੍ਹ ਬਣਾਉਣ ਦੇ ਚੱਲੇ ਕਾਰਜਾਂ ਲਈ ਇਲਾਕਾ ਨਿਵਾਸੀਆਂ ਦੀ ਮੰਗ ਤੇ ਡੀਜ਼ਲ ਦੇਣ ਦੇ ਮਾਮਲੇ ਵਿਚ ਕੁੱਝ ਵਿਰੋਧੀ ਧਿਰ ਮੈਂਬਰਾਂ ਵਲੋਂ ਸੰਗਤਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਹਿਲੇ ਦਿਨ ਤੋਂ ਹੀ ਬਿਨਾਂ ਕਿਸੇ ਧਰਮ ਜਾਤ ਜਾਂ ਕਿਸੇ ਵਿਤਕਰੇ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂਬਰ ਸਾਹਿਬਾਨ ਨੂੰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਹੜ੍ਹ ਪੀੜਤਾਂ ਲਈ ਰਾਹਤ ਕਾਰਜਾਂ ਦੇ ਮਾਮਲੇ ਵਿਚ ਕਿਸੇ ਨੂੰ ਵੀ ਰਾਜਨੀਤੀ ਨਹੀਂ ਕਰਨੀ ਚਾਹੀਦੀ। ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਢ, ਬਾਵਾ ਸਿੰਘ ਗੁਮਾਨਪੁਰਾ, ਬਾਬਾ ਬੂਟਾ ਸਿੰਘ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸ਼ਾਹਬਾਜ ਸਿੰਘ ਤੇ ਹਰਭਜਨ ਸਿੰਘ ਵਕਤਾ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਹਾਜ਼ਰ ਸਨ।