ਸ਼ਹੀਦ-ਏ-ਆਜਮ ਸ. ਭਗਤ ਸਿੰਘ ਫੁੱਟਬਾਲ ਕਲੱਬ ਵੱਲੋਂ ਗੜ੍ਹਸ਼ੰਕਰ ਵਿਖੇ ਸਮਰ ਕੈਂਪ ਦਾ ਆਗਾਜ਼

ਗੜ੍ਹਸ਼ੰਕਰ (ਰਾਕੇਸ਼ ਕੁਮਾਰ)- ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ-ਏ-ਆਜਮ ਸ.ਭਗਤ ਸਿੰਘ ਫੁੱਟਬਾਲ ਕਲੱਬ ਵੱਲੋਂ ਗੜ੍ਹਸ਼ੰਕਰ ਵਿਖੇ ਚੌਥੇ ਸਮਰ ਫੁੱਟਬਾਲ ਕੋਚਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ। ਐਨ.ਆਰ.ਆਈ ਸੀਹਰਾ ਪਰਿਵਾਰ ਦੇ ਵਿਸ਼ੇਸ਼ ਸਹਿਯੋਗ ਨਾਲ ਲਗਾਏ ਇਸ ਚੌਥੇ ਸਮਰ ਕੈਂਪ ਦਾ ਉਦਘਾਟਨ ਸੁਰਜੀਤ ਸਿੰਘ ਸੀਹਰਾ ਵਲੋਂ ਮੋਹਤਬਰਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵੀ ਕਲੱਬ ਵੱਲੋਂ ਛੋਟੇ ਬੱਚਿਆਂ ਲਈ ਚੌਥਾ ਸਮਰ ਕੈਂਪ ਲਗਾਇਆ ਗਿਆ ਹੈ ਜੋ ਕਿ 31 ਮਈ ਤੋਂ 30 ਜੂਨ ਤੱਕ ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੀ ਫੁੱਟਬਾਲ ਗਰਾਉਂਡ ਵਿਖੇ ਚੱਲੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 6 ਤੋਂ 17 ਸਾਲ ਤੱਕ ਦੇ ਬੱਚਿਆਂ ਨੂੰ ਫੁੱਟਬਾਲ ਕੋਚਾਂ ਵੱਲੋਂ ਰੋਜਾਨਾ ਸ਼ਾਮ ਸਾਢੇ ਪੰਜ ਵਜੇ ਤੋਂ 7 ਵਜੇ ਤੱਕ ਫੁੱਟਬਾਲ ਦੀ ਮੁਫਤ ਟਰੇਨਿੰਗ ਦਿੱਤੀ ਜਾਵੇਗੀ ਅਤੇ ਟਰੇਨਿੰਗ ਲੈਣ ਵਾਲੇ ਬੱਚਿਆਂ ਨੂੰ ਰੋਜਾਨਾ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਬੱਚਿਆਂ ਨੂੰ ਪਾਣੀ ਦੀ ਬੋਤਲ ਨਾਲ ਦੇਕੇ ਭੇਜਣ ਅਤੇ ਬੱਚਿਆਂ ਨੂੰ ਲਿਆਉਣ-
ਲਿਜਾਉਣ ਦੀ ਜੁਮੇਵਾਰੀ ਵੀ ਮਾਪਿਆਂ ਦੀ ਹੋਵੇਗੀ। ਇਸ ਮੌਕੇ ਸੁਰਜੀਤ ਸਿੰਘ ਸੀਹਰਾ, ਐਡਵੋਕੇਟ ਜਸਵੀਰ ਸਿੰਘ ਰਾਏ, ਸੁਨੀਲ ਗੋਲਡੀ, ਸਤਨਾਮ ਸਿੰਘ ਪਾਰੋਵਾਲ, ਰਮਨ ਬੰਗਾ, ਕਮਲਜੀਤ ਬੈਂਸ, ਅਵਤਾਰ ਸਿੰਘ ਸੀਹਰਾ, ਦਵਿੰਦਰ ਸਿੰਘ ਸੂਬੇਦਾਰ, ਸ਼ਲਿੰਦਰ ਰਾਣਾ, ਹਰਪ੍ਰੀਤ ਸਿੰਘ ਵਾਲੀਆ, ਰਮਨ ਬੰਗਾ, ਰਾਜਪਾਲ ਹੈਪੀ, ਸੀਪਰੀਅਨ, ਰੋਹਿਤ ਰਾਣਾ ਅਤੇ ਪਰਮਜੀਤ ਪੰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੋਹਤਬਰ ਸਖਸ਼ੀਅਤਾਂ ਹਾਜ਼ਰ ਸਨ।
