ਸ਼੍ਰੋਮਣੀ ਅਕਾਲੀ ਦਲ ਵਲੋਂ 18 ਜਨਰਲ ਸਕੱਤਰ ਨਿਯੁਕਤ


ਸਾਰੇ ਵਰਗਾਂ ਨੂੰ ਮਿਲੀ ਜਗ੍ਹਾ, ਮੁਸਲਿਮ ਨੇਤਾ ਬੀਬਾ ਜ਼ਾਹਿਦਾ ਸੁਲੇਮਾਨ ਵੀ ਸ਼ਾਮਲ
(ਨਿਊਜ਼ ਟਾਊਨ ਨੈਟਵਰਕ)
ਚੰਡੀਗੜ੍ਹ, 6 ਅਗੱਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਜੀ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਅੱਗੇ ਵਧਾਉਂਦੇ ਹੋਏ ਅੱਜ ਪਾਰਟੀ ਦੇ 18 ਜਨਰਲ ਸਕੱਤਰਾਂ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਦੇ ਦਸਤਖ਼ਤਾਂ ਹੇਠ ਜਾਰੀ ਕੀਤੀ ਗਈ ਸੂਚੀ ਮੁਤਾਬਕ ਦਿਲਰਾਜ ਸਿੰਘ ਭੂੰਦੜ, ਸ. ਅਰਵਿੰਦਰ ਸਿੰਘ ਰਸੂਲਪੁਰ, ਸ. ਜਗਦੀਪ ਸਿੰਘ ਚੀਮਾ, ਸ. ਸੂਬਾ ਸਿੰਘ ਬਾਦਲ, ਸੁਰਜੀਤ ਸਿੰਘ ਗੜ੍ਹੀ, ਸ. ਵਿਨਰਜੀਤ ਸਿੰਘ ਗੋਲਡੀ, ਸ. ਯਾਦਵਿੰਦਰ ਸਿੰਘ ਯਾਦੂ, ਸ੍ਰੀ ਆਰ.ਡੀ. ਸ਼ਰਮਾ, ਸ. ਰਵੀਪ੍ਰੀਤ ਸਿੰਘ ਸਿੱਧੂ, ਸ. ਹਰਜਾਪ ਸਿੰਘ ਸੰਘਾ, ਸ੍ਰੀ ਬਾਲਕ੍ਰਿਸ਼ਨ ਬਾਲੀ, ਬੀਬਾ ਜ਼ਾਹਿਦਾ ਸੁਲੇਮਾਨ, ਸ. ਗੁਰਬਖ਼ਸ਼ ਐਸ. ਖ਼ਾਲਸਾ, ਸ. ਗੁਰਮੀਤ ਸਿੰਘ ਸ਼ੰਟੀ, ਸ. ਜਗਬੀਰ ਸਿੰਘ ਸੋਖੀ, ਸ੍ਰੀ ਕਬੀਰ ਦਾਸ, ਸ. ਗੁਰਪ੍ਰੀਤ ਐੱਸ. ਝੱਬਰ ਅਤੇ ਸ. ਇਕਬਾਲ ਸਿੰਘ ਸੰਧੂ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਯਾਦ ਰਹੇ ਕਿ ਲੈਂਡ ਪੂਲਿੰਗ ਨੀਤੀ ਵਿਰੁਧ ਅਕਾਲੀ ਦਲ ਦੇ ਸੰਘਰਸ਼ ਤੋਂ ਬਾਅਦ ਪਾਰਟੀ ਨੂੰ ਪੰਜਾਬੀਆਂ ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਕੱਲ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਵਿਖੇ ਕੋਰ ਕਮੇਟੀ, ਵਰਕਿੰਗ ਕਮੇਟੀ, ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਜਥੇਦਾਰਾਂ ਦੀ ਮੀਟਿੰਗ ਵੀ ਰੱਖੀ ਹੋਈ ਹੈ ਜਿਸ ਵਿਚ ਲੈਂਡ ਪੂਲਿੰਗ ਨੀਤੀ ਵਿਰੁਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਸਮੇਤ ਵੱਖ-ਵੱਖ ਮੁੱਦਿਆਂ ਉਤੇ ਵਿਚਾਰ ਚਰਚਾ ਕੀਤੀ ਜਾਣੀ ਹੈ।