ਸ੍ਰੋਮਣੀ ਅਕਾਲੀ ਦਲ ਵਲੋਂ ਬਲਵਿੰਦਰ ਸਿੰਘ ਪਟਵਾਰੀ ਸ਼ਹਿਰੀ ਖਰੜ ਦੇ ਪ੍ਰਧਾਨ ਨਿਯੁਕਤ

ਖਰੜ,2 ਜੂਨ(ਅਵਤਾਰ ਸਿੰਘ ):-ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਸ੍ਰੋਮਣੀ ਅਕਾਲੀ ਦਲ ਦੇ ਇੰਚਾਰਜ਼ ਰਵਿੰਦਰ ਸਿੰਘ ਖੇੜਾ ਦੇ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਬਲਵਿੰਦਰ ਸਿੰਘ ਪਟਵਾਰੀ ਨੂੰ ਸ੍ਰੋਮਣੀ ਅਕਾਲੀ ਦਲ ਸ਼ਹਿਰੀ ਖਰੜ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧ ਵਿਚ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਵਲੋਂ ਲਿਖਤੀ ਤੌਰ ਤੇ ਪੱਤਰ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਸ੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਖਰੜ ਸ਼ਹਿਰੀ ਪ੍ਰਧਾਨ ਬਲਵਿੰਦਰ ਸਿੰਘ ਪਟਵਾਰੀ ਨੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਅਤੇ ਹਲਕਾ ਇੰਚਾਰਜ਼ ਰਵਿੰਦਰ ਸਿੰਘ ਖੇੜ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਜੋ ਪਾਰਟੀ ਨੇ ਉਨ੍ਹਾਂ ਨੂੰ ਸੇਵਾਵਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਨੂੰ ਉਹ ਤਨ ਮਨ ਅਤੇ ਮਿਹਨਤ ਨਾਲ ਨਿਭਾਉਣਗੇ। ਇਸੇ ਦੌਰਾਨ ਅਕਾਲੀ ਆਗੂ ਅਮਨ ਸ਼ਰਮਾ ਨੇ ਸਵਾਗਤ ਕਰਦਿਆ ਕਿਹਾ ਕਿ ਬਲਵਿੰਦਰ ਸਿੰਘ ਪਟਵਾਰੀ ਦਾ ਖਰੜ ਸ਼ਹਿਰੀ ਦਾ ਪ੍ਰਧਾਨ ਬਣਨ ਨਾਲ ਖਰੜ ਸ਼ਹਿਰ ਵਿਚ ਪਾਰਟੀ ਨੂੰ ਵਧੇਰੇ ਮਜ਼ਬੂਤੀ ਮਿਲੇਗੀ।
ਫੋਟੋ ਕੈਪਸ਼ਨ ਕੇਐਚਆਰ 02 ਬੀ
ਸ੍ਰੋਮਣੀ ਅਕਾਲੀ ਦਲ ਖਰੜ ਸ਼ਹਿਰੀ ਦੇ ਨਵ ਨਿਯੁਕਤ ਪ੍ਰਧਾਨ ਬਲਵਿੰਦਰ ਸਿੰਘ ਪਟਵਾਰੀ।
