ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਨੌਜਵਾਨ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

0
download

ਜਸਬੀਰ ਸਿੰਘ ‘ਜੱਸੀ ਮੰਨਵੀ’, ਸੰਦੀਪ ਚੌਧਰੀ ‘ਹਨੀ ਟੌਂਸਾ’ ਅਤੇ ਬੀਬੀ ਰਮਨਦੀਪ ਕੌਰ ਨੂੰ ਨਿਯੁਕਤ ਕੀਤਾ ਹਲਕਾ ਇੰਚਾਰਜ

ਚੰਡੀਗੜ੍ਹ, 19 ਅਪ੍ਰੈਲ (ਦੁਰਗੇਸ਼ ਗਾਜਰੀ) : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੰਗਠਨ ਵਿੱਚ ਇਕ ਵੱਡਾ ਫੇਰਬਦਲ ਕਰਦਿਆਂ 3 ਮਿਹਨਤੀ ਅਤੇ ਜਜ਼ਬੇ ਵਾਲੇ ਨੌਜਵਾਨ ਚਿਹਰਿਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਬਾਦਲ ਵਲੋਂ ਸਾਂਝੀ ਕੀਤੀ ਗਈ ਸੋਸ਼ਲ ਮੀਡੀਆ ਪੋਸਟ ਮੁਤਾਬਕ ਨੌਜਵਾਨ ਆਗੂ ਜਸਬੀਰ ਸਿੰਘ ‘ਜੱਸੀ ਮੰਨਵੀ’ ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਸੰਦੀਪ ਚੌਧਰੀ ‘ਹਨੀ ਟੌਂਸਾ’ ਨੂੰ ਵਿਧਾਨ ਸਭਾ ਹਲਕਾ ਬਲਾਚੌਰ ਦੀ ਕਮਾਂਡ ਸੌਂਪਦਿਆਂ ਉੱਥੋਂ ਦਾ ਹਲਕਾ ਇੰਚਾਰਜ ਲਗਾਇਆ ਗਿਆ ਹੈ, ਇਸ ਦੇ ਨਾਲ ਹੀ ਬੀਬੀ ਰਮਨਦੀਪ ਕੌਰ ਨੂੰ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਤੋਂ ਬਾਅਦ ਅਕਾਲੀ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਇਹ ਤਿੰਨੇ ਆਗੂ ਲੰਬੇ ਸਮੇਂ ਤੋਂ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਇਨ੍ਹਾਂ ਆਗੂਆਂ ਦੀ ਚੋਣ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਦੇਖਦੇ ਹੋਏ ਕੀਤੀ ਗਈ ਹੈ। ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਨੌਜਵਾਨ ਲੀਡਰਸ਼ਿਪ ਨੂੰ ਅੱਗੇ ਲਿਆਉਣ ਨਾਲ ਅਮਰਗੜ੍ਹ, ਬਲਾਚੌਰ ਅਤੇ ਖਡੂਰ ਸਾਹਿਬ ਹਲਕਿਆਂ ਵਿੱਚ ਪਾਰਟੀ ਨੂੰ ਨਵੀਂ ਊਰਜਾ ਮਿਲੇਗੀ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਪੋਸਟ ਪਾ ਕੇ ਤਿੰਨੇ ਨੌਜਵਾਨਾਂ ਨੂੰ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ ਹੈ- “ਨੌਜਵਾਨ ਆਗੂ ਜਸਬੀਰ ਸਿੰਘ ‘ਜੱਸੀ ਮੰਨਵੀ’ ਨੂੰ ਅਮਰਗੜ੍ਹ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਅਤੇ ਸੰਦੀਪ ਚੌਧਰੀ ‘ਹਨੀ ਟੌਂਸਾ’ ਨੂੰ ਬਲਾਚੌਰ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਅਤੇ ਬੀਬੀ ਰਮਨਦੀਪ ਕੌਰ ਨੂੰ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਇੰਚਾਰਜ ਨਿਯੁਕਤ ਨਿਯੁਕਤ ਹੋਣ ‘ਤੇ ਬਹੁਤ ਬਹੁਤ ਵਧਾਈ। ਉਨ੍ਹਾਂ ਨੇ ਅੱਗੇ ਲਿਖਦੇ ਹੋਏ ਕਿਹਾ- ‘ਮੈਨੂੰ ਵਿਸ਼ਵਾਸ ਹੈ ਕਿ ਇਹ ਤਿੰਨੇ ਨੌਜਵਾਨ ਅਤੇ ਮਿਹਨਤੀ ਆਗੂ ਆਪੋ-ਅਪਣੇ ਹਲਕਿਆਂ ਵਿੱਚ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਅਣਥੱਕ ਮਿਹਨਤ ਕਰਨਗੇ। ਤਿੰਨਾ ਨੂੰ ਉਨ੍ਹਾਂ ਦੀ ਨਵੀਂ ਭੂਮਿਕਾ ਅਤੇ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ।

Leave a Reply

Your email address will not be published. Required fields are marked *