ਪੰਜਾਬ ‘ਚ ਲੈਂਡ ਪੁਲਿੰਗ ਦੇ ਸੰਘਰਸ਼ ਦੀ ਫਤਹਿ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੀ ਸ਼ੁਕਰਾਨੇ ਦੀ ਅਰਦਾਸ !

0
28_08_2025-8fcac14b-0673-4e5f-93a8-ff718702d773_9522779 (1)

ਅੰਮ੍ਰਿਤਸਰ , 28  ਅਗਸਤ ( ਨਿਊਜ਼ ਟਾਊਨ ਨੈੱਟਵਰਕ ) :

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਕਾਲੀ ਦਲ ਦੇ ਆਗੂ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਪਹੁੰਚੇ ਜਿੱਥੇ ਉਹਨਾਂ ਨੇ ਵਿਸ਼ੇਸ਼ ਤੌਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਅਰਦਾਸੀਏ ਭਾਈ ਪ੍ਰੇਮ ਸਿੰਘ ਪਾਸੋਂ ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਲੈਂਡ ਪੁਲਿੰਗ ਦੇ ਵਿਰੋਧ ਵਿੱਚ ਸੰਘਰਸ਼ ਵਿੱਢਣ ਕਾਰਨ ਪੰਜਾਬ ਸਰਕਾਰ ਨੂੰ ਲੈਂਡ ਪੋਲਿੰਗ ਦੀ ਨੀਤੀ ਵਾਪਸ ਲੈਣ ਤੇ ਮਜਬੂਰ ਹੋਣ ਤੋਂ ਬਾਅਦ ਮਿਲੀ ਫਤਿਹ ਦਾ ਸ਼ੁਕਰਾਨਾ ਕਰਨ ਲਈ ਅਰਦਾਸ ਕਰਵਾਈ। ਇਸ ਦੇ ਨਾਲ ਹੀ ਪੰਜਾਬ ਵਿੱਚ ਬਣੀ ਹੜਾਂ ਦੀ ਸਥਿਤੀ ਅਤੇ ਲੋਕਾਂ ਤੇ ਇਹ ਕੁਦਰਤੀ ਕਹਿਰ ਤੋਂ ਨਿਜਾਤ ਸਬੰਧੀ ਵੀ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ |

ਗੱਲਬਾਤ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਿੱਥੇ ਲੈਂਡ ਪੁਲਿੰਗ ਨੀਤੀ ਨੂੰ ਵਾਪਸ ਕਰਵਾਉਣ ਵਿੱਚ ਸਫਲਤਾ ਹਾਸਲ ਕਰਦਿਆਂ ਸ਼ੁਕਰਾਨੇ ਦੀ ਅਰਦਾਸ ਕਰਨ ਲਈ ਪਹੁੰਚੇ ਸਨ । ਉੱਥੇ ਹੀ ਉਹਨਾਂ ਨੇ ਪੰਜਾਬ ਵਿੱਚ ਬਣੇ ਹੜਾਂ ਦੇ ਹਾਲਾਤਾਂ ਕਾਰਨ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਹੈ ਕਿ ਮਿਹਰ ਭਰਿਆ ਹੱਥ ਰੱਖ ਰੱਖਣ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੇ । ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਲਾਇਕੀ ਹੈ ਕਿ ਉਹਨਾਂ ਨੇ ਦਰਿਆਵਾਂ ਤੇ ਬੰਨਾਂ ਨੂੰ ਮਜਬੂਤ ਨਹੀਂ ਕੀਤਾ ਅਤੇ ਇਹਨਾਂ ਦੀ ਨਲਾਇਕੀ ਕਾਰਨ ਅੱਜ ਪੰਜਾਬ ਦੇ ਇਹ ਹਾਲਾਤ ਹੋਏ ਹਨ | ਭਗਵੰਤ ਮਾਨ ਵੱਲੋਂ ਹੜ ਪੀੜਤਾਂ ਲਈ ਹੈਲੀਕਾਪਟਰ ਸੁਵਿਧਾ ਦੇਣ ਤੇ ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਟਰੈਕਟਰ ਟਰਾਲੀਆਂ ਜੇਸੀਬੀ ਅਤੇ ਮਿੱਟੀ ਭਰਨ ਦੇ ਲਈ ਬੋਰੀਆਂ ਦੀ ਲੋੜ ਹੈ | ਹੈਲੀਕਾਪਟਰ ਦੇ ਕੇ ਭਗਵੰਤ ਮਾਨ ਨੇ ਲੋਕਾਂ ਨਾਲ ਮਜ਼ਾਕ ਕੀਤਾ ਹੈ।

Leave a Reply

Your email address will not be published. Required fields are marked *