ਨਗਰ ਕੌਂਸਲ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ: ਹਰਜਿੰਦਰ ਸਿੰਘ ਬਲੋਂਗੀ

0

ਖਰੜ, (ਅਵਤਾਰ ਸਿੰਘ)- ਵਿਧਾਨ ਸਭਾ ਹਲਕਾ ਖਰੜ ਤੋਂ ਸ੍ਰੋਮਣੀ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਬਲੋਂਗੀ ਨੇ ਕਿਹਾ ਪੰਜਾਬ ਵਿਚ 26 ਮਈ ਨੂੰ  ਹੋ ਰਹੀਆਂ ਨਗਰ ਨਿਗਮਾਂ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨੇਗਾ। ਉਨ੍ਹਾਂ ਅੱਗੇ ਕਿਹਾ ਕਿ  ਇਨ੍ਹਾਂ ਚੋਣਾਂ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਨੇ ਪੂਰੀ ਉਤਸ਼ਾਹ ਨਾਲ ਕੰਮ ਕੀਤਾ ਅਤੇ ਹਰ ਵਾਰਡ ਵਿਚ ਉਮੀਦਵਾਰਾਂ ਦੇ ਹੱਕ ਵਿਚ ਲੋਕਾਂ ਨੇ ਕਾਫੀ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ। ਉਨ੍ਹਾਂ ਵਿਧਾਨ ਸਭਾ ਹਲਕਾ ਖਰੜ ਤਹਿਤ ਨਗਰ ਕੋਸਲ ਕੁਰਾਲੀ ਅਤੇ ਨਗਰ ਪੰਚਾਇਤ ਨਵਾਂ ਗਾਓ ਵਿਚ ਹੋ ਚੋਣਾਂ ਸ੍ਰੋਮਣੀ ਅਕਾਲੀ ਦਲ ਜਿੱਤ ਪ੍ਰਾਪਤ ਕਰਕੇ ਉਨ੍ਹਾਂ ਇਹ ਦੋਵੇ ਸ਼ਹਿਰਾਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਤਾਂ ਕਿ ਅਗਲੇ ਸਾਲ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਚੋਣ ਜਿੱਤ ਖਰੜ ਹਲਕੇ ਦੇ ਪਿੰਡਾਂ, ਸ਼ਹਿਰਾਂ ਦੇ ਵਿਕਾਸ ਨੂੰ ਪਹਿਲਾਂ ਦੀ ਤਰ੍ਹਾਂ ਲੀਹ ਤੇ ਲਿਆ ਕੇ ਵਿਕਾਸ ਕਰਵਾਇਆ ਜਾ ਸਕੇ।

Leave a Reply

Your email address will not be published. Required fields are marked *