ਅੰਮ੍ਰਿਤਸਰ ਦੇ ਥਾਣਾ ਭਿੰਡੀਸੈਦਾਂ ਦਾ SHO ਸ਼ਸ਼ਪਾਲ ਸਿੰਘ 2 ਕਿੱਲੋ ਹੈਰੋਇਨ ਨਾਲ ਗ੍ਰਿਫ਼ਤਾਰ

0

ਅਜਨਾਲਾ ਦੀ ਅਦਾਲਤ ਨੇ 1 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਅੰਮ੍ਰਿਤਸਰ, 27 ਅਪ੍ਰੈਲ (ਨਿਊਜ਼ ਟਾਊਨ ਨੈਟਵਰਕ) : ਅੰਮ੍ਰਿਤਸਰ ਦਿਹਾਤੀ ਵਿੱਚ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਪੁਲਿਸ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ। ਥਾਣਾ ਭਿੰਡੀਸੈਦਾਂ ਦੇ ਐਸ.ਐਚ.ਓ ਸ਼ਸ਼ਪਾਲ ਸਿੰਘ ਨੂੰ 2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕਾਰਵਾਈ ਉਸ ਵੇਲੇ ਕੀਤੀ ਗਈ ਜਦੋਂ ਉੱਚ ਅਧਿਕਾਰੀਆਂ ਨੂੰ ਇਸ ਗੰਭੀਰ ਮਾਮਲੇ ਬਾਰੇ ਜਾਣਕਾਰੀ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਵਿੱਚ ਭੇਜੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਨਸ਼ੇ ਦੀ ਖੇਪ ਨੂੰ ਐਸ.ਐਚ.ਓ ਸ਼ਸ਼ਪਾਲ ਸਿੰਘ ਵੱਲੋਂ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰੀ ਤੋਂ ਬਾਅਦ ਦੋਸ਼ੀ ਐਸ.ਐਚ.ਓ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸਦਾ 1 ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ ਹੈ। ਇਸ ਦੌਰਾਨ ਪੁਲਿਸ ਵੱਲੋਂ ਉਸ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਤੱਥ ਸਾਹਮਣੇ ਆ ਸਕਣ। ਪੁਲਿਸ ਨੇ ਸ਼ਸ਼ਪਾਲ ਸਿੰਘ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ ਅਤੇ ਉਸਦੇ ਖ਼ਿਲਾਫ਼ ਥਾਣਾ ਭਿੰਡੀਸੈਦਾਂ ਵਿੱਚ ਹੀ ਕੇਸ ਦਰਜ ਕੀਤਾ ਗਿਆ ਹੈ। ਇਸ ਘਟਨਾ ਨੇ ਪੁਲਿਸ ਪ੍ਰਣਾਲੀ ‘ਤੇ ਵੀ ਕਈ ਸਵਾਲ ਖੜੇ ਕਰ ਦਿੱਤੇ ਹਨ। ਸੂਤਰਾਂ ਮੁਤਾਬਕ, ਰਿਮਾਂਡ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਡਰੱਗ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਹੋ ਸਕਦਾ ਹੈ। ਪੁਲਿਸ ਇਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਹੋਰ ਗ੍ਰਿਫਤਾਰੀਆਂ ਵੀ ਹੋ ਸਕਦੀਆਂ ਹਨ।

Leave a Reply

Your email address will not be published. Required fields are marked *