ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਪੰਜਾਬ, 20 ਜੂਨ 2025 (ਨਿਊਜ਼ ਟਾਊਨ ਨੈਟਵਰਕ) :
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅਤੇ ਜਤਿੰਦਰ ਸਿੰਘ ਜੀਤੂ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਜੀ ਸ਼੍ਰੀ ਮਤੀ ਜਸਵਿੰਦਰ ਕੋਰ ਗਿੱਲ ਪਤਨੀ ਲੇਟ ਸ੍ਰ: ਜੋਗਿੰਦਰ ਸਿੰਘ ਗਿੱਲ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ।

ਮਾਤਾ ਸਰਦਾਰਨੀ ਜਸਵਿੰਦਰ ਕੋਰ ਆਪਣੇ ਛੋਟੇ ਬੇਟੇ ਜਤਿੰਦਰ ਸਿੰਘ ਜੀਤੂ ਦੇ ਕੋਲ ਬਰੈਮਟਨ ਕੈਨੇਡਾ ਵਿਖੇ ਗਏ ਸਨ, ਜਿਥੇ ਉਨ੍ਹਾਂ ਦੀ ਸਿਹਤ ਢਿੱਲੀ ਹੋਣ ਉਪਰੰਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਮਾਤਾ ਜੀ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਪਰਿਵਾਰ ਅਤੇ ਸਨੇਹੀਆਂ ਵਿਚ ਸੋਗ ਦਾ ਮਾਹੌਲ ਬਣ ਗਿਆ।
ਜੱਗਾ ਮਜੀਠਾ ਅਤੇ ਲਾਲੀ ਮਜੀਠੀਆ ਦੇ ਪਰਿਵਾਰ ਨਾਲ ਹਲਕੇ ਦੇ ਵੱਖ ਵੱਖ ਸਿਆਸੀ, ਧਾਰਮਿਕ, ਸਮਾਜਿਕ ਸ਼ਖਸ਼ੀਅਤਾਂ ਅਤੇ ਪਾਰਟੀ ਦੇ ਬਲਾਕ ਪ੍ਰਧਾਨਾਂ, ਚੇਅਰਮੈਨ, ਹਲਕੇ ਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਪੰਚਾਂ ਸਮੇਤ ਪਾਰਟੀ ਵਰਕਰਾਂ ਨੇ ਦੁੱਖ ਦਾ ਇਜ਼ਹਾਰ ਕੀਤਾ।