ਕੈਨੇਡਾ ‘ਚ ਪੰਜਾਬੀ ਗਾਇਕ ਚੰਨੀ ਨੱਟਣ ਦੇ ਘਰ ‘ਤੇ ਗੋਲੀਬਾਰੀ


ਲਾਰੈਂਸ ਗੈਂਗ ਦੇ ਗੋਲਡੀ ਢਿੱਲੋਂ ਨੇ ਪੋਸਟ ਪਾ ਕੇ ਹਮਲੇ ਦੀ ਲਈ ਜ਼ਿੰਮੇਵਾਰੀ
ਕੈਨੇਡਾ, 29 ਅਕਤੂਬਰ (ਨਿਊਜ਼ ਟਾਊਨ ਨੈਟਵਰਕ) : ਕੈਨੇਡਾ ਵਿੱਚ ਲਾਰੈਂਸ ਦੇ ਕਰੀਬੀ ਗੈਂਗਸਟਰ ਗੋਲਡੀ ਢਿੱਲੋਂ ਨੇ ਪੰਜਾਬੀ ਗਾਇਕ ਚੰਨੀ ਨੱਟਨ ਦੇ ਘਰ ‘ਤੇ ਗੋਲੀਆਂ ਚਲਾਉਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਲਾਰੈਂਸ ਗੈਂਗ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਗੈਂਗ ਨੇ ਪੋਸਟ ਵਿੱਚ ਕਿਹਾ ਹੈ ਕਿ ਇਹ ਗੋਲੀਬਾਰੀ ਚੰਨੀ ਨੱਟਨ ਦੀ ਗਾਇਕ ਸਰਦਾਰ ਖਹਿਰਾ ਨਾਲ ਵੱਧਦੀ ਨੇੜਤਾ ਕਾਰਨ ਹੋਈ ਹੈ। ਗਾਇਕ ਸਰਦਾਰ ਖਹਿਰਾ ਨਾਲ ਕੰਮ ਕਰਨ ਵਾਲਾ ਕੋਈ ਵੀ ਵਿਅਕਤੀ ਆਪਣੇ ਨੁਕਸਾਨ ਦਾ ਜ਼ਿੰਮੇਵਾਰ ਹੋਵੇਗਾ। ਇਸ ਤੋਂ ਪਹਿਲਾਂ ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਰੈਸਟੋਰੈਂਟ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ।
