ਫਿਰੋਜ਼ਪੁਰ ‘ਚ ਚੱਲੀਆਂ ਗੋਲੀਆਂ, ਇਕ ਨੌਜਵਾਨ ਜ਼ਖਮੀ


ਫਿਰੋਜ਼ਪੁਰ, 16 ਜੂਨ (ਸੁਖਚੈਨ ਸਿੰਘ) : ਬਸਤੀ ਭੱਟੀਆਂ ਵਾਲੀ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਦੇ ਚਲਦਿਆਂ ਤਕਰਾਰ ਹੋ ਗਈ ਇੱਕ ਧਿਰ ਵੱਲੋਂ ਦੂਸਰੀ ਧਿਰ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗੋਲੀ ਲੱਗਣ ਨਾਲ ਨੌਜਵਾਨ ਜਖਮੀ ਹੋ ਗਿਆ ਜਖਮੀ ਨੌਜਵਾਨ ਦਾ ਨਾਮ ਅੰਸ਼ ਦੱਸਿਆ ਜਾ ਰਿਹਾ ਹੈ। ਜਿਸ ਦੀ ਹਾਲਤ ਨਾਜ਼ਕ ਦੇਖਦੇ ਇਲਾਜ ਲਈ ਫਰੀਦਕੋਟ ਵਿਖੇ ਮੈਡੀਕਲ ਲਈ ਰੈਫਰ ਕਰ ਦਿੱਤਾ ਹੈ। ਉਥੇ ਹੀ ਪੁਲਿਸ ਦਾ ਕਹਿਣਾ ਹੈ ਮੌਕੇ ਤੇ ਜਾ ਕੇ ਗੋਲੀ ਚਲਾਉਣ ਵਾਲੇ ਦੋ ਦੋਸ਼ੀਆਂ ਨੂੰ ਮੌਕੇ ਤੇ ਜਾ ਕੇ ਕਾਬੂ ਕਰ ਲਿਆ ਹੈ ਤੇ ਇੱਕ ਦੀ ਭਾਲ ਕੀਤੀ ਜਾ ਰਹੀ ਹੈ ਉਹਨਾਂ ਨੂੰ ਵੀ ਜਲਦ ਫੜਨ ਦਾ ਦਾਅਵਾ ਕੀਤਾ ਜਾ ਰਿਹਾ ਹੈ।
