ਸ਼੍ਰੀ ਰਾਜਿੰਦਰ ਸਿੰਘ ਵੱਲੋਂ ਚੋਣ ਤਹਿਸੀਲਦਾਰ, ਅੰਮ੍ਰਿਤਸਰ ਦਾ ਅਹੁਦਾ ਸੰਭਾਲਿਆ

0

ਅੰਮ੍ਰਿਤਸਰ, 12 ਜੂਨ( ਮਨਜੀਤ ਸਿੰਘ ਸ਼ੇਰਗਿੱਲ)

  ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸ਼੍ਰੀ ਰਾਜਿੰਦਰ ਸਿੰਘ ਨੇ ਅੱਜ ਚੋਣ ਤਹਿਸੀਲਦਾਰ, ਅੰਮ੍ਰਿਤਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। 

ਇਸ ਮੌਕੇ ਸ਼੍ਰੀ ਰਾਜਿੰਦਰ ਸਿੰਘ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਤਨਦੇਹੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ, ਨਵੇਂ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ, ਵੋਟਰ ਜਾਗਰੂਕਤਾ ਗਤੀਵਿਧੀਆਂ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ।

ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਹਰ ਯੋਗ ਨਾਗਰਿਕ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ ਅਤੇ ਇਸ ਲਈ ਚੋਣ ਵਿਭਾਗ ਵੱਲੋਂ ਵੋਟਰਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਮ ਭਾਵਨਾ ਨਾਲ ਕੰਮ ਕਰਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ।

ਅਹੁਦਾ ਸੰਭਾਲਣ ਮੌਕੇ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼੍ਰੀ ਰਾਜਿੰਦਰ ਸਿੰਘ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਚੋਣ ਸ਼ਾਖਾ ਨਾਲ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *