ਗਾਇਕ ਸਰਤਾਜ ਨੇ ਪਰਿਵਾਰਾਂ ਨੂੰ ਭੇਜਿਆ ਰਾਸ਼ਨ !

0
images

ਚੰਡੀਗੜ੍ਹ, 30  ਅਗਸਤ ( ਨਿਊਜ਼ ਟਾਊਨ ਨੈੱਟਵਰਕ ) :

ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੀ ਗਿਣਤੀ 8 ਹੋ ਗਈ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸ਼ਾਮਲ ਹਨ। ਹੜ੍ਹਾਂ ਦਾ ਪ੍ਰਭਾਵ ਹੁਣ ਪਟਿਆਲਾ ਅਤੇ ਮਾਨਸਾ ਵਿੱਚ ਵੀ ਦਿਖਾਈ ਦੇ ਰਿਹਾ ਹੈ। ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਕਲਾਕਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਹਨ।

ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਇੱਕ ਵੱਡੀ ਪਹਿਲਕਦਮੀ ਕਰਦਿਆਂ ਲਗਭਗ 500 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਸਾਰਿਆਂ ਨੂੰ ਇਨਸਾਨੀਅਤ ਦੇ ਨਾਤੇ ਪੀੜਤਾਂ ਦੇ ਨਾਲ ਖੜ੍ਹਾ ਹੋਣਾ ਚਾਹੀਦਾ ਹੈ।

ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਸ਼ੁੱਕਰਵਾਰ ਨੂੰ ਪੂਰਾ ਦਿਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਤਾਇਆ ਅਤੇ ਲੋਕਾਂ ਦੀ ਹਰ ਸੰਭਵ ਤਰੀਕੇ ਨਾਲ ਮਦਦ ਕੀਤੀ। ਜੱਸੀ ਨੇ ਲੋਕਾਂ ਨੂੰ ਪ੍ਰਸ਼ਾਸਨ ‘ਤੇ ਨਿਰਭਰ ਰਹਿਣ ਦੀ ਬਜਾਏ ਆਪਣੀ ਸਮਰੱਥਾ ਅਨੁਸਾਰ ਰਾਹਤ ਕਾਰਜਾਂ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ ਹੈ।

ਸਰਤਾਰ ਦੀ ਟੀਮ ਅੰਮ੍ਰਿਤਸਰ ਅਤੇ ਫਾਜ਼ਿਲਕਾ ਵਿੱਚ ਰਾਸ਼ਨ ਵੰਡੇਗੀ

ਜਾਣਕਾਰੀ ਅਨੁਸਾਰ, ਪੰਜਾਬ ਦੇ ਵੱਡੇ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਨਾਲ ਮਿਲ ਕੇ ਅਜਨਾਲਾ ਵਿੱਚ ਲਗਭਗ 500 ਪਰਿਵਾਰਾਂ ਨੂੰ ਰਾਸ਼ਨ ਵੰਡਿਆ। ਇਸੇ ਤਰ੍ਹਾਂ ਉਨ੍ਹਾਂ ਨੇ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੀ ਰਾਸ਼ਨ ਦਿੱਤਾ। ਲੋਕਾਂ ਦੀ ਮਦਦ ਲਈ ਸਤਿੰਦਰ ਸਰਤਾਰ ਦੀ ਟੀਮ ਦਾ ਇਹ ਇੱਕ ਵੱਡਾ ਉਪਰਾਲਾ ਹੈ। ਇਸ ਦੇ ਨਾਲ ਹੀ ਇੱਕ ਦਿਨ ਪਹਿਲਾਂ ਜਸਬੀਰ ਜੱਸੀ ਨੇ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇੱਕ ਵੀਡੀਓ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੇ ਹੱਕ ਵਿੱਚ ਚਿੰਤਾ ਪ੍ਰਗਟ ਕੀਤੀ।

 

Leave a Reply

Your email address will not be published. Required fields are marked *