ਸਮਾਜ ਸੇਵੀ ਰੌਸ਼ਨ ਸੁਮਨ ਨੂੰ ਗਹਿਰਾ ਸਦਮਾ, ਤਾਇਆ ਬਗੀਚਾ ਰਾਮ ਦਾ ਦਿਹਾਂਤ


ਗੜ੍ਹਸ਼ੰਕਰ, 19 ਸਤੰਬਰ (ਰਾਕੇਸ਼ ਕੁਮਾਰ)
ਇਲਾਕੇ ਦੇ ਉੱਘੇ ਸਮਾਜ ਸੇਵੀ ਰੌਸ਼ਨ ਸੁਮਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾਂ ਲੱਗਾ ਜਦੋਂ ਉਨ੍ਹਾਂ ਦੇ ਤਾਇਆ ਬਗੀਚਾ ਰਾਮ ਜੀ (ਅਮਰੀਕਾ ਵਾਲੇ) ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਪ੍ਰਭੂ ਚਰਨਾਂ ਵਿੱਚ ਜਾ ਵਿਰਾਜੇ। ਜਿਸ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੌਸ਼ਨ ਸੁਮਨ ਨੇ ਦੱਸਿਆ ਕਿ ਉਨ੍ਹਾਂ ਦੇ ਤਾਇਆ ਬਗੀਚਾ ਰਾਮ ਜੀ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸਨ ਅਤੇ ਅੱਜ ਉਹ ਪ੍ਰਮਾਤਮਾ ਵੱਲੋਂ ਬਖਸ਼ੇ ਹੋਏ ਸੁਆਸਾਂ ਦੀ ਪੂੰਜੀ ਭੋਗ ਕੇ ਗੁਰੂ ਚਰਨਾਂ ਵਿੱਚ ਜਾ ਵਿਰਾਜੇ। ਉਨ੍ਹਾਂ ਦੱਸਿਆ ਕਿ ਤਾਇਆ ਬਗੀਚਾ ਰਾਮ ਜੀ ਦਾ ਅੰਤਿਮ ਸੰਸਕਾਰ 20 ਸਤੰਬਰ ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਪਦਰਾਣਾ (ਗੜ੍ਹਸ਼ੰਕਰ) ਦੇ ਸ਼ਮਸ਼ਾਨ ਘਾਟ ਵਿਖੇ ਦੁਪਹਿਰ 12 ਵਜੇ ਕੀਤਾ ਜਾਵੇਗਾ। ਇਸ ਮੌਕੇ ਇਲਾਕੇ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਾਣਾ ਮੰਨਣ ਲਈ ਬਲ ਬਖਸ਼ਣ ਦੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ।