ਸੋਨਮ ਵਾਂਗਚੁਕ ਨੂੰ ਪੁਲਿਸ ਨੇ ਸਫ਼ਦਰਜੰਗ ਹਸਪਤਾਲ ਪਹੁੰਚਾਇਆ

0
sonam

ਸੋਨਮ ਵਾਂਗਚੁਕ ਨੂੰ ਪੁਲਿਸ ਨੇ ਸਫ਼ਦਰਜੰਗ...

ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ ‘ਤੇ ਪੇਪਰ ਲੀਕ ਮਾਮਲੇ ਦੀ ਜਾਂਚ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪਿਛਲੇ 21 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸਮਾਜਿਕ ਕਾਰਕੁੰਨ ਸੋਨਮ ਵਾਂਗਚੁਕ ਨੂੰ ਸ਼ਨੀਵਾਰ ਸਵੇਰੇ ਦਿੱਲੀ ਪੁਲਿਸ ਸਫ਼ਦਰਜੰਗ ਹਸਪਤਾਲ ਲੈ ਗਈ। ਪੁਲਿਸ ਵੱਲੋਂ ਵਾਂਗਚੁਕ ਨੂੰ ਹਸਪਤਾਲ ਲਿਜਾਣ ਦੌਰਾਨ ਉੱਥੇ ਮੌਜੂਦ ਪ੍ਰਦਰਸ਼ਨਕਾਰੀਆਂ ਨੇ ਵਿਰੋਧ ਕੀਤਾ, ਜਿਸ ਕਾਰਨ ਕੁਝ ਸਮੇਂ ਲਈ ਹੰਗਾਮੇ ਵਾਲੇ ਹਾਲਾਤ ਬਣ ਗਏ। ਮੌਕੇ ‘ਤੇ ਪੁਲਿਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ।

ਇਸ ਦੌਰਾਨ ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਸੋਨਮ ਵਾਂਗਚੁਕ ਨਾਲ ਬਦਸਲੂਕੀ ਕੀਤੀ, ਉਨ੍ਹਾਂ ਨੂੰ ਘਸੀਟਦੇ ਹੋਏ ਜ਼ਬਰਦਸਤੀ ਹਸਪਤਾਲ ਲਿਜਾਇਆ ਗਿਆ ਅਤੇ ਆਪਣੇ ਨਾਲ ਵੀ ਮਾਰਪੀਟ ਕੀਤੀ ਗਈ। ਉਨ੍ਹਾਂ ਐਲਾਨ ਕੀਤਾ ਕਿ ਉਹ ਵੀ ਅੱਜ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਸਤੀਫ਼ੇ ਦੀ ਮੰਗ ਕਰਨਗੇ।

ਸੋਨਮ ਵਾਂਗਚੁਕ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਿਗੜ ਰਹੀ ਸੀ। ਜਾਣਕਾਰੀ ਮੁਤਾਬਕ ਉਨ੍ਹਾਂ ਦਾ ਵਜ਼ਨ 9.5 ਕਿਲੋਗ੍ਰਾਮ ਤੋਂ ਵੱਧ ਘਟ ਚੁੱਕਾ ਹੈ। ਇਸੇ ਕਾਰਨ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਸੀ। ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਨੂੰ ਹੁਕਮ ਦਿੱਤਾ ਸੀ ਕਿ ਸੋਨਮ ਵਾਂਗਚੁਕ ਦਾ ਰੋਜ਼ਾਨਾ ਮੈਡੀਕਲ ਚੈਕਅੱਪ ਕਰਵਾਇਆ ਜਾਵੇ ਅਤੇ ਲੋੜ ਪੈਣ ‘ਤੇ ਉਨ੍ਹਾਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾਵੇ। ਫਿਲਹਾਲ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮੌਜੂਦਾ ਸਿਹਤ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

Leave a Reply

Your email address will not be published. Required fields are marked *