ਸੋਨੀਆ ਗਾਂਧੀ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਦਾਖ਼ਲ


ਦਿੱਲੀ 16 ਜੂਨ ( ਨਿਊਜ਼ ਟਾਊਨ ਨੈੱਟਵਰਕ ) ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਦੀ ਦੇਰ ਰਾਤ ਤਬੀਅਤ ਖ਼ਰਾਬ ਹੋਣ ਕਾਰਨ ਗੁਰਗ੍ਰਾਮ ਦੇ ਸ਼੍ਰੀ ਗੰਗਾਰਾਮ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ। ਫਿਲਹਾਲ ਓਹਨਾ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਬੀਤੀ ਦੇਰ ਰਾਤ ਸੋਨੀਆ ਗਾਂਧੀ ਨੂੰ ਢਿੱਡ ਵਿਚ ਦਰਦ ਹੋਣ ਦੇ ਕਾਰਨ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਜਾਣਕਾਰੀ ਅਨੁਸਾਰ ਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ ਅਤੇ ਡਾਕਟਰਾਂ ਨੇ ਅਰਾਮ ਕਰਨ ਦੀ ਸਲਾਹ ਦਿੱਤੀ ਹੈ।