ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ


ਅੰਮ੍ਰਿਤਸਰ, 6 ਜੁਲਾਈ (ਚਰਨਜੀਤ ਸਿੰਘ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਉਹਨਾਂ ਨੇ ਕੀਰਤਨ ਸੁਣਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੈਨੇਜਰ ਰਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਜਤਿੰਦਰ ਪਾਲ ਸਿੰਘ, ਅੰਮ੍ਰਿਤ ਪਾਲ ਸਿੰਘ ਨੇ ਸਨਮਾਨਿਤ ਵੀ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਚਾਹਤ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਪੰਜਾਬ ਸਰਕਾਰ ਸ਼ਤਾਬਦੀਆਂ ਨੂੰ ਵੱਡੇ ਲੈਵਲ ‘ਤੇ ਮਨਾਵੇਗੀ ਜੋ ਕਿ ਇਤਿਹਾਸਿਕੀ ਸਮਾਗਮ ਹੋਣਗੇ।
