ਸਪੀਕਰ ਸੰਧਵਾਂ ਨੇ ਕੇਜਰੀਵਾਲ ਨੂੰ ਦਿਤੀਆਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ


ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਆਪ’ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸਪੀਕਰ ਸੰਧਵਾਂ ਨੇ ਦੇਸ਼ ਦੀ ਰਾਜਨੀਤੀ ਨੂੰ ਉਸਾਰੂ ਅਤੇ ਲੋਕ-ਪੱਖੀ ਢੰਗ ਨਾਲ ਅੱਗੇ ਵਧਾਉਣ ਲਈ ਮਹੱਤਵਪੂਰਨ ਮੁੱਦਿਆਂ ‘ਤੇ ਵੀ ਚਰਚਾ ਕੀਤੀ। (ਫ਼ੋਟੋ ਅਤੇ ਵੇਰਵਾ : ਨਿਊਜ਼ ਟਾਊਨ ਨੈਟਵਰਕ)
