ਰਾਸ਼ਟਰੀ ਤੇ ਅੰਤਰਰਾਸ਼ਟਰੀ ਖਿਡਾਰੀਆਂ ਦਾ ਬਲਾਕ ਪ੍ਰਧਾਨ ਬਲਵੀਰ ਸਿੰਘ ਸੋਢੀ ਨੇ ਕੀਤਾ ਵਿਸ਼ੇਸ਼ ਸਨਮਾਨ


ਫਤਿਹਗੜ੍ਹ ਸਾਹਿਬ, 24 ਨਵੰਬਰ (ਰਾਜਿੰਦਰ ਸਿੰਘ ਭੱਟ)
ਗ੍ਰੈਪਲਿੰਗ ਸਪੋਰਟਸ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਵੱਲੋਂ ਪ੍ਰਧਾਨ ਨੀਰਜ ਸ਼ਰਮਾ ਦੀ ਅਗਵਾਈ ਹੇਠ ਸਾਹਿਬਜ਼ਾਦਿਆਂ ਦੇ ਸੰਸਕਾਰਿਕ ਸਥਾਨ, ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਇੱਕ ਵਿਸ਼ਾਲ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਖੇਡਾਂ ਨਾਲ ਜੁੜੇ ਨੌਜਵਾਨਾਂ ਅਤੇ ਸਥਾਨਕ ਖਿਡਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਸੋਢੀ ਮੁੱਖ ਮਹਿਮਾਨ ਵਜੋਂ ਸਮਾਗਮ ਵਿੱਚ ਹਾਜ਼ਰੀ ਭਰੀ। ਉਹਨਾਂ ਨੇ ਸਮਾਗਮ ਦਾ ਖਾਸ ਤੌਰ ‘ਤੇ ਅਨੰਦ ਮਾਣਦੇ ਹੋਏ 10 ਦੇ ਕਰੀਬ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ ‘ਤੇ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਖਿਡਾਰੀਆਂ ਨੂੰ ਸਿਰੋਪਾ ਪਾ ਕੇ ਸਨਮਾਨ ਚਿੰਨ ਭੇਟ ਕੀਤੇ ਗਏ। ਬਲਾਕ ਪ੍ਰਧਾਨ ਬਲਵੀਰ ਸਿੰਘ ਸੋਢੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਸਮੇਂ ‘ਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਇਕ ਵੱਡੀ ਚੁਣੌਤੀ ਹੈ ਅਤੇ ਇਸ ਪੜਾਅ ‘ਤੇ ਉਨ੍ਹਾਂ ਨੂੰ ਖੇਡਾਂ ਵੱਲ ਮੋੜਨਾ ਬੇਹੱਦ ਸਲਾਘਾਯੋਗ ਕਦਮ ਹੈ।
ਉਹਨਾਂ ਕਿਹਾ ਕਿ ਗ੍ਰੈਪਲਿੰਗ ਸਪੋਰਟਸ ਐਸੋਸੀਏਸ਼ਨ ਵੱਲੋਂ ਨੌਜਵਾਨਾਂ ਨੂੰ ਇਕ ਸਿਹਤਮੰਦ ਅਤੇ ਵਿਲੱਖਣ ਪਲੇਟਫਾਰਮ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜੋ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਲਈ ਬਹੁਤ ਮਹੱਤਵਪੂਰਨ ਹੈ। ਉਹਨਾਂ ਸਾਰੇ ਸਾਰੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ।
ਇਸੇ ਤਰ੍ਹਾਂ ਐਸੋਸੀਏਸ਼ਨ ਦੇ ਪ੍ਰਧਾਨ ਨੀਰਜ ਸ਼ਰਮਾ ਨੇ ਦੱਸਿਆ ਕਿ ਸਮਾਗਮ ਵਿੱਚ ਸਨਮਾਨਿਤ ਕੀਤੇ ਗਏ ਖਿਡਾਰੀਆਂ ਨੇ ਪਿਛਲੇ ਕੁਝ ਸਮਿਆਂ ਦੌਰਾਨ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੱਲਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਸਨਮਾਨ ਪ੍ਰਾਪਤ ਖਿਡਾਰੀਆਂ ਦੀਆਂ ਉਪਲਬਧੀਆਂ ਨੂੰ ਸਾਰਿਆਂ ਦੇ ਸਾਹਮਣੇ ਰੱਖਣ ਨਾਲ ਨੌਜਵਾਨ ਖਿਡਾਰੀਆਂ ਨੂੰ ਹੋਰ ਵੀ ਉਤਸ਼ਾਹ ਅਤੇ ਜੋਸ਼ ਨਾਲ ਖੇਡ ਮੈਦਾਨ ਵਿੱਚ ਉਤਰਣ ਦੀ ਪ੍ਰੇਰਨਾ ਮਿਲਦੀ ਹੈ।
ਸਮਾਗਮ ਦੇ ਅੰਤ ‘ਤੇ ਸਾਰੇ ਵਿਸ਼ੇਸ਼ ਮਹਿਮਾਨਾਂ, ਸਹਾਇਕ ਕੋਚਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਖੇਡਾਂ ਦੇ ਰਾਹੀਂ ਸਮਾਜ ਨੂੰ ਨਸ਼ਾ-ਮੁਕਤ ਕਰਨ ਦੇ ਸੰਕਲਪ ਨੂੰ ਅੱਗੇ ਵਧਾਉਣ ਦਾ ਸੰਦੇਸ਼ ਦਿੱਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖੀ ਥਾਬਲਾਂ, ਹਰਨੇਕ ਸਿੰਘ,ਵਰਲਡ ਚੈਂਪੀਅਨ ਜਤਿਨ ਕੁਮਾਰ, ਮਨਪ੍ਰੀਤ ਕੌਰ, ਪ੍ਰੀਤੀ, ਪ੍ਰਿੰਸ ਕੁਮਾਰ, ਨਵਦੀਪ ਕੌਰ ਰਾਠੋਰ, ਵਿਰਾਟ ਸਿੰਘ, ਜਤਿੰਦਰ ਸਿੰਘ, ਗੁਰਜੀਤ ਸਿੰਘ, ਸ਼ਵੇਤਾ, ਪ੍ਰਗਿਆ, ਮਹਿਕ, ਮੁਸਕਾਨ ਪ੍ਰੀਤ ਕੌਰ, ਜਪਜੀ ਕੌਰ, ਮਨਰੀਤ ਕੌਰ, ਸਹਾਇਕ ਕੋਚ ਅੰਜੂ ਆਦੀ ਹਾਜ਼ਰ ਸਨ।
