ਸੀਬੀਐੱਸਈ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੋਜ਼ ਪਬਲਿਕ ਸਕੂਲ ਸੁਲਿਆਲੀ ਵਿੱਚ ਜੈਂਡਰ ਸੰਵੇਦਨਸ਼ੀਲਤਾ ਵਿਸ਼ੇ ’ਤੇ ਵਿਸ਼ੇਸ਼ ਵਰਕਸ਼ਾਪ

0

ਪਠਾਨਕੋਟ, (ਅਕਸ਼ੇ)-ਸੀਬੀਐੱਸਈ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੋਜ਼ ਪਬਲਿਕ ਸਕੂਲ ਸੁਲਿਆਲੀ ਵਿੱਚ “ਜੈਂਡਰ ਸੰਵੇਦਨਸ਼ੀਲਤਾ” ਵਿਸ਼ੇ ਉੱਤੇ ਸਮਰੱਥਾ ਵਿਕਾਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਜੇ ਸ਼ਰਮਾ ਸੌਗੁਨੀ ਅਤੇ ਉਪ ਪ੍ਰਿੰਸੀਪਲ ਬਬੀਤਾ ਸੌਗੁਨੀ ਦੀ ਹਾਜ਼ਰੀ ਵਿਸ਼ੇਸ਼ ਰਹੀ। ਵਰਕਸ਼ਾਪ ਦੌਰਾਨ ਰਿਸੋਰਸ ਪਰਸਨ ਵਜੋਂ ਸਪਨਾ ਰਾਣਾ ਅਤੇ ਅੰਕੁਸ਼ ਕੁਮਾਰ ਨੇ ਅਧਿਆਪਕਾਂ ਨੂੰ ਜੈਂਡਰ ਸਮਾਨਤਾ, ਸੰਵੇਦਨਸ਼ੀਲਤਾ ਅਤੇ ਸਕੂਲਾਂ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਵਿੱਚ ਨੇੜਲੇ ਵੱਖ-ਵੱਖ ਸਕੂਲਾਂ ਤੋਂ ਆਏ ਲਗਭਗ 60 ਅਧਿਆਪਕਾਂ ਨੇ ਭਾਗ ਲਿਆ। ਵਰਕਸ਼ਾਪ ਦੌਰਾਨ ਅਧਿਆਪਕਾਂ ਨੂੰ ਵਿਦਿਆਰਥੀਆਂ ਨਾਲ ਸਮਾਨ ਵਿਵਹਾਰ, ਆਪਸੀ ਸਤਿਕਾਰ ਅਤੇ ਸੁਰੱਖਿਅਤ ਸਿੱਖਿਆਤਮਕ ਮਾਹੌਲ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਸਕੂਲ ਪ੍ਰਬੰਧਕਾਂ ਨੇ ਸਾਰੇ ਭਾਗੀਦਾਰਾਂ ਅਤੇ ਰਿਸੋਰਸ ਪਰਸਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਅਧਿਆਪਕਾਂ ਦੇ ਪੇਸ਼ਾਵਰ ਵਿਕਾਸ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਬਹੁਤ ਲਾਭਦਾਇਕ ਸਾਬਤ ਹੁੰਦੀਆਂ ਹਨ।

Leave a Reply

Your email address will not be published. Required fields are marked *