RSS ਕਾਰਕੁਨ ਨਵੀਨ ਅਰੋੜਾ ਦਾ ਕਾਤਲ ਪੁਲਿਸ ਮੁਕਾਬਲੇ ਵਿਚ ਹਲਾਕ


ਫ਼ਿਰੋਜ਼ਪੁਰ ਵਿਚ ਹੋਇਆ ਗਹਿਗੱਚ ਮੁਕਾਬਲਾ
(ਨਿਊਜ਼ ਟਾਊਨ ਨੈਟਵਰਕ)
ਫ਼ਿਰੋਜ਼ਪੁਰ, 27 ਨਵੰਬਰ : ਰਾਸ਼ਟਰੀ ਸਵੈਮ ਸੇਵਕ ਸੰਘ ਦੇ ਵਰਕਰ ਨਵੀਨ ਅਰੋੜਾ ਦੇ ਕਾਤਲ ਨੂੰ ਫ਼ਿਰੋਜ਼ਪੁਰ ਪੁਲਿਸ ਨੇ ਮੁਕਾਬਲੇ ਵਿਚ ਹਲਾਕ ਕਰ ਦਿਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਮੁਲਜ਼ਮ ਨੂੰ ਹਥਿਆਰ ਬਰਾਮਦ ਕਰਨ ਲਈ ਫ਼ਾਜ਼ਿਲਕਾ ਲੈ ਕੇ ਆਈ ਸੀ। ਉਸ ਦੇ ਸਾਥੀਆਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕਰ ਦਿਤੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਉਸ ਨੂੰ ਬਚਾਉਣ ਲਈ ਆਏ ਸਨ। ਘਟਨਾ ਤੋਂ ਬਾਅਦ 2 ਮੁਲਜ਼ਮ ਮੌਕੇ ਤੋਂ ਭੱਜ ਗਏ। ਨਾਲ ਹੀ ਗੋਲੀਬਾਰੀ ’ਚ ਜ਼ਖ਼ਮੀ ਹੋਏ ਪੁਲਿਸ ਅਧਿਕਾਰੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੰਜਾਬ ਪੁਲਿਸ ਦੀ ਇਕ ਟੀਮ ਨਵੀਨ ਅਰੋੜਾ ਕਤਲ ਕਾਂਡ ਵਿਚ ਸ਼ਾਮਲ ਮੁਲਜ਼ਮਾਂ ਦੇ ਸਾਥੀਆਂ ਨੂੰ ਹਥਿਆਰ ਬਰਾਮਦ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਸ਼ਮਸ਼ਾਨਘਾਟ ਪਹੁੰਚੀ ਸੀ। ਉਥੇ ਪਹੁੰਚਣ ‘ਤੇ ਮੁੱਖ ਸ਼ੂਟਰ ਦੇ ਦੋ ਸਾਥੀਆਂ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਮੁਕਾਬਲੇ ਦੌਰਾਨ ਇਕ ਹੈੱਡ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਅਗਲੇਰੀ ਕਾਨੂੰਨੀ ਕਾਰਵਾਈ ਕਰ ਰਹੀ ਹੈ।
