ਇਮਾਨਦਾਰੀ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਐਸਐਸਪੀ ਮੁਹੰਮਦ ਸਰਫ਼ਰਾਜ ਆਲਮ ਨੇ ਕੀਤਾ ਸਨਮਾਨਿਤ

0
Screenshot 2026-02-14 182415

ਬਰਨਾਲਾ, 14 ਫ਼ਰਵਰੀ (ਰਾਈਆ) : ਐਸ.ਐਸ.ਪੀ. ਬਰਨਾਲਾ ਵੱਲੋਂ ਜ਼ਿਲ੍ਹੇ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਉਨ੍ਹਾਂ ਨੂੰ ਡੀ.ਜੀ.ਪੀ. ਕਮੈਂਡੇਸ਼ਨ ਡਿਸਕ, ਪ੍ਰਸ਼ੰਸਾ ਪੱਤਰ ਅਤੇ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ, ਪੁਲਿਸ ਦੇ ਕੰਮਕਾਜ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਤਫਤੀਸ਼ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਜ਼ਿਲ੍ਹੇ ਦੇ ਸਮੂਹ ਥਾਣਿਆਂ, ਚੌਂਕੀਆਂ, ਸੀ.ਆਈ.ਏ. ਸਟਾਫ਼ ਅਤੇ ਹੋਰ ਬਰਾਂਚਾਂ ਨੂੰ ਨਵੇਂ ਕੰਪਿਊਟਰ, ਲੈਪਟਾਪ ਅਤੇ ਸਟੇਸ਼ਨਰੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਤਕਨਾਲੋਜੀ ਦੇ ਰਾਹੀਂ ਕੰਮ ਵਿੱਚ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਲਿਆਂਦੀ ਜਾ ਸਕੇ। ਇਸ ਮੋਕੇ ਸਮੂਹ ਅਧਿਕਾਰੀ ਤੇ ਥਾਣਾ ਐਸਐਚਓ ਤੇ ਪੁਲਿਸ ਮੁਲਾਜ਼ਮ ਹਾਜ਼ਰ ਸਨ।

Leave a Reply

Your email address will not be published. Required fields are marked *