ਵਿਦਿਆਰਥੀਆਂ ਲਈ ਖੁਸ਼ਖਬਰੀ, ਜਾਰੀ ਹੋਇਆ ਨਵਾਂ ਸ਼ਡਿਊਲ


ਚੰਡੀਗੜ੍ਹ 28 ਜੂਨ ( ਨਿਊਜ਼ ਟਾਊਨ ਨੈੱਟਵਰਕ ) ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਪਲੀਮੈਂਟਰੀ ਪ੍ਰੀਖਿਆ ਦਾ ਅਧਿਕਾਰਤ ਸ਼ਡਿਊਲ ਜਾਰੀ ਕੀਤਾ ਹੈ। ਇਹ ਪ੍ਰੀਖਿਆਵਾਂ ਉਨ੍ਹਾਂ ਵਿਦਿਆਰਥੀਆਂ ਲਈ ਹੋਣਗੀਆਂ, ਜੋ ਨਿਯਮਤ ਬੋਰਡ ਪ੍ਰੀਖਿਆ ’ਚ ਇਕ ਜਾਂ ਇਕ ਤੋਂ ਵੱਧ ਵਿਸ਼ਿਆਂ ’ਚ ਪਾਸ ਨਹੀਂ ਹੋ ਸਕੇ।
ਇਸ ਵਾਰ ਬੋਰਡ ਨੇ ਪ੍ਰੀਖਿਆ ਪ੍ਰਕਿਰਿਆ ’ਚ ਕੁੱਝ ਮਹੱਤਵਪੂਰਨ ਬਦਲਾਅ ਕੀਤੇ ਹਨ, ਤਾਂ ਜੋ ਇਹ ਪ੍ਰਕਿਰਿਆ ਵਿਦਿਆਰਥੀਆਂ ਲਈ ਵਧੇਰੇ ਸੁਵਿਧਾਜਨਕ ਅਤੇ ਪ੍ਰਭਾਵਸ਼ਾਲੀ ਬਣ ਸਕੇ। 10ਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ 15 ਤੋਂ 22 ਜੁਲਾਈ ਤੱਕ ਹੋਣਗੀਆਂ।
ਪਹਿਲੇ ਦਿਨ 15 ਜੁਲਾਈ ਨੂੰ ਸੂਚਨਾ ਤਕਨਾਲੋਜੀ (ਆਈ. ਟੀ.) ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਵਰਗੇ ਵੋਕੇਸ਼ਨਲ ਵਿਸ਼ਿਆਂ ਦੀ ਪ੍ਰੀਖਿਆ ਹੋਵੇਗੀ। ਇਸ ਦੇ ਨਾਲ ਹੀ 12ਵੀਂ ਜਮਾਤ ਦੀਆਂ ਸਾਰੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਸਿਰਫ ਇਕ ਦਿਨ, ਭਾਵ 15 ਜੁਲਾਈ ਨੂੰ ਹੀ ਹੋਣਗੀਆਂ।
