ਅਮਰੀਕਾ ਜਾਣ ਵਾਲੇ ਵਿਦਿਆਰਥੀਓ ਸਾਵਧਾਨ ! ਇੰਟਰਵਿਊ ਸਮੇਂ ਸੋਸ਼ਲ ਮੀਡੀਆ ਅਕਾਊਂਟਸ ਦੀ ਵੀ ਹੋਵੇਗੀ ਜਾਂਚ!

0
usa study visa

ਚੰਡੀਗੜ੍ਹ, 19 ਜੂਨ 2025 (ਨਿਊਜ਼ ਟਾਊਨ ਨੈਟਵਰਕ) :

ਅਮਰੀਕਾ ਵਿੱਚ ਪੜ੍ਹਾਈ ਦੇ ਇੱਛੁਕ ਵਿਦਿਆਰਥੀਆਂ ਲਈ ਇੱਕ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਵਿਦੇਸ਼ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਕੌਮਾਂਤਰੀ ਵਿਦਿਆਰਥੀਆਂ ਲਈ ਸਟੂਡੈਂਟ ਵੀਜ਼ਾ ਇੰਟਰਵਿਊ ਮੁੜ ਸ਼ੁਰੂ ਕੀਤੇ ਜਾਣਗੇ। ਇਹ ਐਲਾਨ ਉਹ ਸਮੇਂ ਆਇਆ ਹੈ ਜਦੋਂ 27 ਮਈ ਤੋਂ ਅਮਰੀਕਾ ਨੇ ਸਟੂਡੈਂਟ ਵੀਜ਼ਾ ਇੰਟਰਵਿਊ ਮੁਲਤਵੀ ਕਰ ਦਿੱਤੇ ਸਨ।

ਅਧਿਕਾਰੀਆਂ ਮੁਤਾਬਕ, ਵੀਜ਼ਾ ਦੀ ਪ੍ਰਕਿਰਿਆ ਵਿੱਚ ਹੁਣ ਸੋਸ਼ਲ ਮੀਡੀਆ ਦੀ ਜਾਂਚ ਵੀ ਇਕ ਅਹਿਮ ਭੂਮਿਕਾ ਨਿਭਾਏਗੀ। ਵਿਦੇਸ਼ ਮੰਤਰਾਲੇ ਨੇ ਸਾਫ਼ ਕੀਤਾ ਹੈ ਕਿ ਅਧਿਕਾਰੀ ਅਜਿਹੇ ਸੋਸ਼ਲ ਮੀਡੀਆ ਅਕਾਊਂਟਸ, ਪੋਸਟਾਂ ਅਤੇ ਮੈਸੇਜਾਂ ਦੀ ਜਾਂਚ ਕਰਨਗੇ ਜੋ ਅਮਰੀਕਾ ਸਰਕਾਰ, ਨਾਗਰਿਕਾਂ, ਸੱਭਿਆਚਾਰਕ ਸੰਸਥਾਵਾਂ ਜਾਂ ਦੇਸ਼ ਦੇ ਮੂਲ ਸਿਧਾਂਤਾਂ ਦੇ ਖਿਲਾਫ਼ ਹੋ ਸਕਦੇ ਹਨ।

ਮੰਤਰਾਲੇ ਦੇ ਬਿਆਨ ਅਨੁਸਾਰ, “ਇਸ ਸੋਸ਼ਲ ਮੀਡੀਆ ਸਕ੍ਰੀਨਿੰਗ ਰਾਹੀਂ, ਅਸੀਂ ਇਹ ਯਕੀਨੀ ਬਣਾਵਾਂਗੇ ਕਿ ਅਮਰੀਕਾ ਵਿੱਚ ਦਾਖਲ ਹੋਣ ਵਾਲੇ ਹਰ ਵਿਅਕਤੀ ਦੀ ਪੂਰੀ ਤਰ੍ਹਾਂ ਜਾਂਚ ਹੋਵੇ ਅਤੇ ਉਹ ਕਿਸੇ ਵੀ ਤਰੀਕੇ ਨਾਲ ਦੇਸ਼ ਦੀ ਸੁਰੱਖਿਆ ਜਾਂ ਮੂਲ ਨੀਤੀਆਂ ਲਈ ਖ਼ਤਰਾ ਨਾ ਬਣੇ।”

ਇਸ ਨਵੇਂ ਕਦਮ ਨਾਲ, ਅਮਰੀਕਾ ਵਿੱਚ ਪੜ੍ਹਾਈ ਦੇ ਸੁਪਨੇ ਦੇਖ ਰਹੇ ਵਿਦਿਆਰਥੀਆਂ ਲਈ ਇੱਕ ਵਾਰ ਫਿਰ ਰਾਹ ਖੁਲਦਾ ਨਜ਼ਰ ਆ ਰਿਹਾ ਹੈ, ਪਰ ਉਨ੍ਹਾਂ ਨੂੰ ਹੁਣ ਆਪਣੇ ਸੋਸ਼ਲ ਮੀਡੀਆ ਰਿਕਾਰਡ ਦੀ ਸਫਾਈ ਅਤੇ ਉਚਿਤ ਵਰਤੋਂ ਦੀ ਵੀ ਪੂਰੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਇਹ ਨਵਾਂ ਨਿਯਮ ਸੰਭਾਵਨਾ ਹੈ ਕਿ ਕਈ ਉਮੀਦਵਾਰਾਂ ਲਈ ਚੁਣੌਤੀ ਵੀ ਬਣ ਸਕਦਾ ਹੈ, ਖ਼ਾਸ ਕਰਕੇ ਜਿਨ੍ਹਾਂ ਦੇ ਅਕਾਊਂਟਸ ਉੱਤੇ ਵਿਵਾਦਤ ਜਾਂ ਸੁਰੱਖਿਆ ਸਬੰਧੀ ਸਮੱਗਰੀ ਸ਼ੇਅਰ ਕੀਤੀ ਗਈ ਹੋਵੇ।

Leave a Reply

Your email address will not be published. Required fields are marked *