ਸ਼੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਮੁੱਖ ਮੰਤਰੀ ਵੱਲੋਂ ਸਨਮਾਨਿਤ

ਭੀਖੀ, (ਬਹਾਦਰ ਖ਼ਾਨ) : ਸਥਾਨਕ ਸ਼੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਭੀਖੀ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਵੰਸ਼ਿਕਾ ਅਤੇ ਜੋਬਨਪ੍ਰੀਤ ਕੌਰ ਨੂੰ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤਾ ਗਿਆ।
ਵੰਸ਼ਿਕਾ ਨੇ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਰਾਜ ਪੱਧਰ ‘ਤੇ ਤੀਜਾ ਅਤੇ ਜ਼ਿਲ੍ਹਾ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਜੋਬਨਪ੍ਰੀਤ ਕੌਰ ਨੇ ਰਾਜ ਪੱਧਰ ‘ਤੇ ਛੇਵਾਂ ਅਤੇ ਜ਼ਿਲ੍ਹਾ ਪੱਧਰ ‘ਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।
ਇਸ ਮੌਕੇ ਮੁੱਖ ਮੰਤਰੀ ਪੰਜਾਬ ਵੱਲੋਂ ਦੋਵਾਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ, ਸਟਾਫ ਅਤੇ ਮਾਪਿਆਂ ਨੇ ਵਿਦਿਆਰਥਣਾਂ ਦੀ ਇਸ ਉਪਲਬਧੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ ਅਤੇ ਉਹਨਾਂ ਨੂੰ ਉੱਚੇ ਟੀਚੇ ਹਾਸਲ ਕਰਨ ਲਈ ਉਤਸ਼ਾਹਿਤ ਕਰੇਗੀ।
