ਸੁਖਬੀਰ ਬਾਦਲ ਵੱਲੋਂ ਗਨੀਵ ਕੌਰ ਮਜੀਠੀਆ ਨਾਲ ਮੁਲਾਕਾਤ


ਚੰਡੀਗੜ੍ਹ, 27 ਜੂਨ, 2025 (ਨਿਊਜ਼ ਟਾਊਨ ਨੈਟਵਰਕ) :
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਜੀਠਾ ਹਲਕੇ ਦੇ ਐਮ ਐਲ ਏ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਧਰਮ ਪਤਨੀ ਗਨੀਵ ਕੌਰ ਮਜੀਠੀਆ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਹੋਈ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਗਨੀਵ ਕੌਰ ਮਜੀਠੀਆ ਨੂੰ ਪਾਰਟੀ ਵੱਲੋਂ ਪੂਰੀ ਮਦਦ ਦੇਣ ਦਾ ਭਰੋਸਾ ਦੁਆਇਆ।
