ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਸਥਾਨ ਜਾ ਕੇ ਵਰਕਰਾਂ ਵਿਚ ਭਰਿਆ ਜੋਸ਼

0
babushahi-news---2025-07-05T082909.460

ਡੂੰਗਰਪੁਰ/ਉਦਯਾਪੁਰ (ਰਾਜਸਥਾਨ): 5 ਜੁਲਾਈ 2025 ( ਨਿਊਜ਼ ਟਾਊਨ ਨੈੱਟਵਰਕ ) :

ਕਾਂਗਰਸ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਜਸਥਾਨ ਦੇ ਡੂੰਗਰਪੁਰ ਅਤੇ ਉਦਯਾਪੁਰ ਵਿਖੇ ਆਯੋਜਿਤ ਵਰਕਰ ਸੰਮੇਲਨਾਂ ਵਿੱਚ ਹਿੱਸਾ ਲੈ ਕੇ ਪਾਰਟੀ ਕਾਰਕੁਨਾਂ ਦਾ ਉਤਸ਼ਾਹ ਵਧਾਇਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਹਰ ਨਾਗਰਿਕ ਦੇ ਹੱਕਾਂ ਦੀ ਰੱਖਿਆ ਲਈ ਡਟ ਕੇ ਲੜਦੀ ਆਈ ਹੈ ਅਤੇ ਭਵਿੱਖ ਵਿੱਚ ਵੀ ਇਹ ਲੜਾਈ ਜਾਰੀ ਰਹੇਗੀ।

ਕਾਂਗਰਸ ਨੇਤਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੀ ਭੂਮਿਕਾ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੀ ਤਾਕਤ ਇਸਦੇ ਜਮੀਨੀ ਵਰਕਰ ਹਨ, ਜੋ ਹਮੇਸ਼ਾ ਲੋਕਤੰਤਰ ਅਤੇ ਨਿਆਂ ਦੀ ਲੜਾਈ ‘ਚ ਅੱਗੇ ਰਹਿੰਦੇ ਹਨ।
ਸਮੇਲਨਾਂ ਦੌਰਾਨ ਕਈ ਮੁੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਹੋਇਆ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ‘ਤੇ ਵੀ ਚਰਚਾ ਕੀਤੀ ਗਈ।

ਸੂਤਰਾਂ ਅਨੁਸਾਰ, ਕਾਂਗਰਸ ਆਗੂਆਂ ਨੇ ਸਪਸ਼ਟ ਕੀਤਾ ਕਿ ਪਾਰਟੀ ਲੋਕਾਂ ਦੇ ਹੱਕਾਂ ਲਈ ਹਮੇਸ਼ਾ ਆਵਾਜ਼ ਉਠਾਉਂਦੀ ਰਹੇਗੀ।

Leave a Reply

Your email address will not be published. Required fields are marked *