ਹੁਣ ਖ਼ਤਮ ਹੋਵੇਗਾ ਆਵਾਰਾ ਕੁੱਤਿਆਂ ਦਾ ਆਤੰਕ…ਸੁਪਰੀਮ ਕੋਰਟ ਨੇ Stray Dogs ‘ਤੇ ਸੁਣਾਇਆ ਵੱਡਾ ਫੈਸਲਾ


ਨਵੀਂ ਦਿੱਲੀ, 11 ਅਗਸਤ, 2025 ( ਨਿਊਜ਼ ਟਾਊਨ ਨੈੱਟਵਰਕ ) :
Supreme Court ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਉਹ ਅੱਠ ਹਫ਼ਤਿਆਂ ਦੇ ਅੰਦਰ ਦਿੱਲੀ-ਐਨਸੀਆਰ ਦੇ ਸਾਰੇ ਇਲਾਕਿਆਂ ਤੋਂ ਸਾਰੇ ਆਵਾਰਾ ਕੁੱਤਿਆਂ ਨੂੰ ਚੁੱਕ ਕੇ ਡੌਗ ਸ਼ੈਲਟਰ ‘ਚ ਰੱਖਣ। ਇਸ ਦੇ ਨਾਲ ਹੀ ਕਿਸੇ ਵੀ ਆਵਾਰਾ ਕੁੱਤੇ ਨੂੰ ਵਾਪਸ ਨਹੀਂ ਛੱਡਿਆ ਜਾਵੇਗਾ।
ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਦੇ ਇਲਾਕਿਆਂ, ਐਮਸੀਡੀ ਤੇ ਐਨਡੀਐਮਸੀ ਨੂੰ ਆਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਕਈ ਨਿਰਦੇਸ਼ ਦਿੱਤੇ ਹਨ ਤੇ ਸਾਰੇ ਸ਼ਹਿਰਾਂ ‘ਚ ਡੌਗ ਸ਼ੈਲਟਰ ਬਣਾਉਣ ਦਾ ਆਦੇਸ਼ ਦਿੱਤਾ ਹੈ।
ਸੁਪਰੀਮ ਕੋਰਟ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਉਹ ਅੱਠ ਹਫ਼ਤਿਆਂ ਦੇ ਅੰਦਰ ਦਿੱਲੀ-ਐਨਸੀਆਰ ਦੇ ਸਾਰੇ ਇਲਾਕਿਆਂ ਤੋਂ ਸਾਰੇ ਆਵਾਰਾ ਕੁੱਤਿਆਂ ਨੂੰ ਚੁੱਕ ਕੇ ਡੌਗ ਸ਼ੈਲਟਰ ‘ਚ ਰੱਖਣ। ਇਸ ਦੇ ਨਾਲ ਹੀ ਕਿਸੇ ਵੀ ਆਵਾਰਾ ਕੁੱਤੇ ਨੂੰ ਵਾਪਸ ਨਹੀਂ ਛੱਡਿਆ ਜਾਵੇਗਾ।