ਚਮਕੌਰ ਸਾਹਿਬ ਨੇੜੇ ਤੇਜ਼ ਪਾਣੀ ਕਾਰਨ ਸਤਲੁਜ ਦਰਿਆ ਦਬਾਅ ਹੇਠ, ਚੌਕਸ ਰਹਿਣ ਦੀ ਅਪੀਲ!

0
Screenshot 2025-09-02 011532

ਆਮ ਲੋਕਾਂ ਨੂੰ ਚੌਕਸ ਰਹਿਣ ਅਤੇ ਅਤੇ ਹਾਲਾਤ ਉਤੇ ਨਜ਼ਰ ਰੱਖਣ ਲਈ ਕਿਹਾ ਗਿਆ


ਰੋਪੜ੍ਹ, 1 ਸਤੰਬਰ (ਨਿਊਜ਼ ਟਾਊਨ ਨੈਟਵਰਕ) :

ਰੋਪੜ੍ਹ ਵਿਚ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਸੂਚਿਤ ਕੀਤਾ ਹੈ ਕਿ ਪਿੰਡ ਦਾਉਦਪੁਰ (ਚਮਕੌਰ ਸਾਹਿਬ ਖੇਤਰ) ਨੇੜੇ ਸਤਲੁਜ ਦਰਿਆ ਦਾ ਬੰਨ੍ਹ ਬਹੁਤ ਤੇਜ਼ ਪਾਣੀ ਦੇ ਵਹਾਅ ਕਾਰਨ ਗੰਭੀਰ ਦਬਾਅ ਹੇਠ ਹੈ। ਬੰਨ੍ਹਾਂ ਦੀ ਰੱਖਿਆ ਅਤੇ ਮਜ਼ਬੂਤੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ, ਜੇਕਰ ਬੰਨ੍ਹਾਂ ਵਿੱਚ ਕੋਈ ਪਾੜ ਪੈਂਦਾ ਹੈ ਜਾਂ ਨੁਕਸਾਨ ਹੁੰਦਾ ਹੈ ਤਾਂ ਹੇਠ ਲਿਖੇ ਪਿੰਡ ਪ੍ਰਭਾਵਿਤ ਹੋ ਸਕਦੇ ਹਨ ਅਤੇ ਪਾਣੀ ਨਾਲ ਘਿਰੇ ਜਾਣ ਦਾ ਖਤਰਾ ਹੈ:-

ਦਾਉਦਪੁਰ ਛੋਟਾ, ਦਾਉਦਪੁਰ ਬੜਾ, ਅਟਾਰੀ, ਬਜੀਦਪੁਰ, ਜੱਸੜਾਂ, ਧੁੰਮੇਵਾਲ, ਰਸੀਦਪੁਰ, ਸਲਾਹਪੁਰ, ਖੋਖਰ, ਮੱਕੋਵਾਲ ਛੋਟਾ, ਮੱਕੋਵਾਲ ਬੜਾ, ਰਾਮਪੁਰ, ਮੋਹਣਮਾਜਰਾ, ਫਤਿਹਪੁਰ ਬੰਰਾਂ, ਡੱਲਾ, ਟੱਪਰੀਆ ਅਮਰ ਸਿੰਘ, ਸੁਲਤਾਨਪੁਰ, ਫੱਸੇ ਮੰਡ, ਸਾਰੰਗਪੁਰ, ਪੰਜ ਪੇਡਾ ਅਤੇ ਬੇਲਾ।

ਰਿਹਾਇਸ਼ੀਆਂ ਲਈ ਹਦਾਇਤਾਂ:-

•    ਉੱਚ ਸਤਰਕਤਾ ਤੇ ਰਹੋ ਅਤੇ ਹਾਲਾਤਾਂ ‘ਤੇ ਨਜ਼ਰ ਰੱਖੋ।
•    ਜੇ ਤੁਹਾਡਾ ਘਰ ਦੋ ਮੰਜ਼ਿਲਾਂ ਵਾਲਾ ਹੈ ਤਾਂ ਸੁਰੱਖਿਆ ਵਾਸਤੇ ਪਹਿਲੀ ਮੰਜ਼ਿਲ ‘ਤੇ ਰਹੋ।
•    ਜੇ ਤੁਸੀਂ ਹੇਠਲੇ ਇਲਾਕੇ ਜਾਂ ਇਕ ਮੰਜ਼ਿਲੀ ਘਰ ਵਿੱਚ ਰਹਿੰਦੇ ਹੋ ਤਾਂ ਘਰ ਨੂੰ ਥੋੜ੍ਹੇ ਸਮੇਂ ਲਈ ਖਾਲੀ ਕਰਕੇ ਸੁਰੱਖਿਅਤ ਥਾਂ ‘ਤੇ ਚਲੇ ਜਾਓ।
•    ਆਪਣੇ ਜ਼ਰੂਰੀ ਕਾਗਜ਼ਾਤ ਅਤੇ ਮਹੱਤਵਪੂਰਨ ਸਮਾਨ ਨੂੰ ਪਾਣੀ-ਰੋਧੀ ਬੈਗਾਂ ਵਿੱਚ ਰੱਖੋ ਤਾਂ ਜੋ ਜ਼ਰੂਰਤ ਪੈਣ ‘ਤੇ ਤੁਰੰਤ ਨਾਲ ਲੈ ਜਾਇਆ ਜਾ ਸਕੇ।
•    ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਵਿਅਕਤੀਆਂ ਨੂੰ ਸਭ ਤੋਂ ਪਹਿਲਾਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਓ।
•    ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈਸਕਿਊ ਸੈਂਟਰ ਬਣਾਏ ਗਏ ਹਨ, ਜਿੱਥੇ ਲੋਕ ਜਾ ਸਕਦੇ ਹਨ।
•    ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਆਫ਼ਤ ਪ੍ਰਬੰਧਨ ਟੀਮਾਂ ਦੇ ਹੁਕਮਾਂ ਦੀ ਪੂਰੀ ਪਾਲਣਾ ਕਰੋ।

ਐਮਰਜੈਂਸੀ ਸੰਪਰਕ:-
• ਫਲੱਡ ਕੰਟਰੋਲ ਰੂਮ: 01881-221157
• ਪੁਲਿਸ ਹੈਲਪਲਾਈਨ: 112

ਪ੍ਰਸ਼ਾਸਨ ਨੇ ਕਿਹਾ ਹੈ ਕਿ ਸਭ ਰਿਹਾਇਸ਼ੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ। ਪ੍ਰਸ਼ਾਸਨ ਨੇ ਇਸ ਲਈ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *