ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨੋਜਵਾਨਾਂ ਵੱਲੋਂ ਨਸ਼ਿਆਂ ਵਿਰੁੱਧ ਚੱਲਣ ਦਾ ਪ੍ਰਣ ਲੈਣਾ ਸ਼ਲਾਘਾਯੋਗ ਕਦਮ: ਪਰਮਿੰਦਰ ਭਲਵਾਨ

ਪਟਿਆਲਾ ( ਗੁਰਪ੍ਰਤਾਪ ਸ਼ਾਹੀ ) ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾ ਕਲੱਬ ਦੀਪ ਨਗਰ ਵੱਲੋਂ ਸਰਕਾਰੀ ਆਈ ਟੀ ਆਈ ਲੜਕੇ ਨਾਭਾ ਰੋਡ ਪਟਿਆਲਾ ਦੇ ਐਨ ਸੀ ਸੀ ਵਿੰਗ ਅਤੇ ਐਨ ਐਸ ਐਸ ਦੇ ਵਿੰਗ ਵੱਲੋਂ ਪ੍ਰਿੰਸੀਪਲ -ਕਮ- ਐਸਟਿਟ ਡਾਇਰੈਕਟਰ ਹਰਵਿੰਦਰ ਸਿੰਘ ਦੀ ਅਗਵਾਈ ਅਤੇ ਪੰਜ ਪੰਜਾਬ ਬਟਾਲੀਅਨ ਐਨ ਸੀ ਸੀ ਦੇ ਬ੍ਰਿਗੇਡੀਅਰ ਐਚ ਐਸ ਸੰਧੂ,ਕਾਮਡਿੰਗ ਅਫ਼ਸਰ ਸੰਦੀਪ ਰੋਓਏ, ਕਰਨਲ ਸ੍ਰੀ ਨਿਵਾਸਨ ਐਡਮਨ ਅਫ਼ਸਰ , ਸੂਬੇਦਾਰ ਮੇਜਰ ਹਰਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆਂ। ਜਿਸ ਵਿੱਚ ਮੁੱਖ ਮਹਿਮਾਨ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਬਰ ਜ਼ਿਲ੍ਹਾ ਸਾਝ ਕੇਂਦਰ, ਮੈਬਰ ਯੁਵਾ ਸਾਂਝ ਕਮੇਟੀ, ਮੈਬਰ ਵੂਮੈਨ ਕੋਸਲਿੰਗ ਸੈਲ ਨੇ ਸ਼ਿਰਕਤ ਕੀਤੀ।ਪ੍ਰੋਗਰਾਮ ਦੀ ਪ੍ਰਧਾਨਗੀ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ ਨੇਂ ਕੀਤੀ।ਇਸ ਮੌਕੇ ਪੰਜ ਪੰਜਾਬ ਬਟਾਲੀਅਨ ਦੇ ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ ਅਤੇ ਟੀ.ਓ ਨੇ ਸਾਰੇ ਆਏਂ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ।ਵਿਸ਼ੇਸ਼ ਤੌਰ ਤੇ ਹੋਸਟਲ ਸੁਪਰਡੈਂਟ ਅਨਿਲ ਖੰਨਾ,ਟੀ. ਓ ਸੁਖਵੰਤ ਸਿੰਘ,ਰੁਦਰਪ੍ਰਤਾਪ ਸਿੰਘ ਬੀ ਸੀ ਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ,ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਹਰਮਨਜੀਤ ਸਿੰਘ ਰੰਧਾਵਾ, ਤੇਜਿੰਦਰ ਮਡੋੜ, ਜੁਗਰਾਜ ਚਹਿਲ, ਅਮਰਜੀਤ ਸਿੰਘ ਲੰਗ, ਕੁਲਦੀਪ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ ਨੇ ਕਿਹਾ ਕਿ ਐਨ ਸੀ ਸੀ ਕੈਡਟਿਸ ਅਤੇ ਐਨ ਐਸ ਐਸ ਵਲੰਟੀਅਰਜ਼ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਚੱਲਣ ਦਾ ਪ੍ਰਣ ਲੈਣਾ ਸ਼ਲਾਘਾਯੋਗ ਕਦਮ ਹੈ। ਉਹਨਾਂ ਕਿਹਾ ਕਿ ਸਮੇਂ ਦੀ ਮੁੱਖ ਲੋੜ ਹੈ ਕਿ ਸਾਰੇ ਵਰਗਾਂ ਦੇ ਲੋਕ ਨਸ਼ਿਆਂ ਵਿਰੁੱਧ ਇੱਕ ਪਲੇਟਫਾਰਮ ਤੇ ਇਕਠੇ ਹੋ ਕੇ ਨਸ਼ਿਆਂ ਵਿਰੁੱਧ ਲੜਾਈ ਲੜਨ ਲਈ ਅੱਗੇ ਆਉਣ ਤਾਂ ਹੀ ਅਸੀਂ ਨਸ਼ਿਆਂ ਨੂੰ ਪੰਜਾਬ ਵਿਚੋਂ ਜੜੋਂ ਖਤਮ ਕਰ ਸਕਾਂਗੇ।ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹੋ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅੱਗੇ ਆ ਕੇ ਲੜਾਈ ਲੜਨ ਅਤੇ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਅੱਗੇ ਆਉਣ । ਇਸ ਮੌਕੇ ਯੂਥ ਆਗੂ ਰੁਦਰਪ੍ਰਤਾਪ ਸਿੰਘ ਵੱਲੋ ਡਰੱਗ ਫਰੀ ਵਲੱਡ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਿਤਾਬਾ ਵੀ ਵੰਡੀਆਂ ਗਈਆਂ।
