ਤਰਨ ਤਾਰਨ ਜ਼ਿਮਨੀ ਚੋਣ : ਤੀਜੇ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ

0
Screenshot 2025-10-16 113614

(ਦੁਰਗੇਸ਼ ਗਾਜਰੀ)
ਚੰਡੀਗੜ੍ਹ, 15 ਅਕਤੂਬਰ : ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਹੈ ਕਿ 21-ਤਰਨ ਤਾਰਨ ਸੀਟ ਲਈ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਸੁਖਵਿੰਦਰ ਕੌਰ ਅਤੇ ਕੰਚਨਪ੍ਰੀਤ ਕੌਰ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਦੀ ਪ੍ਰਕਿਰਿਆ 13 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਪਰ 13 ਅਤੇ 14 ਅਕਤੂਬਰ ਨੂੰ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕੀਤਾ ਗਿਆ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ, 2025 ਹੈ।

Leave a Reply

Your email address will not be published. Required fields are marked *