ਭਿਆਨਕ ਹਾਦਸਾ: ਚੱਲਦੀ ਸਕੂਲ ਬੱਸ ਦੇ ਡਰਾਈਵਰ ਨੂੰ ਪਿਆ ਦੌਰਾ…60 ਬੱਚੇ ਸਨ ਸਵਾਰ…


ਹਰਿਆਣਾ, 16 ਅਗਸਤ 2025 ( ਨਿਊਜ਼ ਟਾਊਨ ਨੈੱਟਵਰਕ ) :
ਹਰਿਆਣਾ ਦੇ ਕੁਰੂਕਸ਼ੇਤਰ ਵਿਚ ਦੇਰ ਰਾਤ ਇੱਕ ਸਕੂਲ ਬੱਸ ਡਰਾਈਵਰ ਨੂੰ ਬੱਸ ਚਲਾਉਂਦੇ ਸਮੇਂ ਅਚਾਨਕ ਮਿਰਗੀ ਦਾ ਦੌਰਾ ਪਿਆ। ਜਿਵੇਂ ਹੀ ਡਰਾਈਵਰ ਬੇਹੋਸ਼ ਹੋ ਗਿਆ, ਬੱਸ ਕੰਟਰੋਲ ਤੋਂ ਬਾਹਰ ਹੋ ਕੇ ਸੜਕ ਨਾਲ ਖੇਤਾਂ ਵਿਚ ਉੱਤਰ ਗਈ। ਇਸ ਬੱਸ ਵਿੱਚ 60 ਤੋਂ ਵੱਧ ਬੱਚੇ ਸਵਾਰ ਸਨ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।
ਦਰਅਸਲ, ਦੇਰ ਰਾਤ ਇਕ ਨਿੱਜੀ ਸਕੂਲ ਬੱਸ ਅੰਬਾਲਾ ਅਤੇ ਫਰੀਦਾਬਾਦ ਦੇ ਲਗਭਗ 60 ਬੱਚਿਆਂ ਨੂੰ ਲੈ ਕੇ ਜਾ ਰਹੀ ਸੀ, ਜੋ ਕਰਾਟੇ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਆਏ ਸਨ। ਜਿਵੇਂ ਹੀ ਬੱਸ ਬੀਆਰ ਚੌਕ ਦੇ ਨੇੜੇ ਪਹੁੰਚੀ ਤਾਂ ਡਰਾਈਵਰ ਨੂੰ ਮਿਰਗੀ ਦਾ ਦੌਰਾ ਪੈ ਗਿਆ।
ਡਰਾਈਵਰ ਬੇਹੋਸ਼ ਹੋ ਗਿਆ ਅਤੇ ਬੱਸ ਕੰਟਰੋਲ ਤੋਂ ਬਾਹਰ ਹੋ ਗਈ। ਸੜਕ ਨਾਲ ਖੇਤਾਂ ਵਿਚ ਉੱਤਰ ਗਈ। ਇਸ ਪਿੱਛੋਂ ਬੱਸ ਵਿੱਚ ਸਵਾਰ ਬੱਚਿਆਂ ਵਿੱਚ ਚੀਕ-ਚਿਹਾੜਾ ਪੈ ਗਿਆ। ਆਸ-ਪਾਸ ਦੇ ਲੋਕਾਂ ਨੇ ਡਰਾਈਵਰ ਅਤੇ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਡਾਇਲ-112 ਨੂੰ ਸੂਚਿਤ ਕੀਤਾ। ਡਰਾਈਵਰ ਨੂੰ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਹਾਦਸੇ ਵਿਚ ਕੋਈ ਜ਼ਖਮੀ ਨਹੀਂ ਹੋਇਆ। ਹਾਦਸੇ ਵਾਲੀ ਥਾਂ ਦੇ ਨੇੜੇ ਦੋ ਛੋਟੇ ਬੱਚੇ ਖੇਡ ਰਹੇ ਸਨ। ਜਦੋਂ ਉਨ੍ਹਾਂ ਨੇ ਬੱਸ ਨੂੰ ਆਪਣੇ ਵੱਲ ਆਉਂਦੇ ਦੇਖਿਆ ਤਾਂ ਦੋਵੇਂ ਆਪਣੇ ਘਰ ਵੱਲ ਭੱਜੇ। ਇੱਕ ਚਸ਼ਮਦੀਦ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ਦੇ ਨੇੜੇ ਦੋ ਬੱਚੇ ਖੇਡ ਰਹੇ ਸਨ। ਜਦੋਂ ਉਨ੍ਹਾਂ ਨੇ ਬੱਸ ਨੂੰ ਆਪਣੇ ਵੱਲ ਆਉਂਦੇ ਦੇਖਿਆ ਤਾਂ ਦੋਵੇਂ ਆਪਣੇ ਘਰ ਵੱਲ ਭੱਜੇ। ਸ਼ੁਕਰ ਹੈ ਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਸਮਾਜ ਸੇਵਕ ਸੁਨੀਲ ਰਾਣਾ ਨੇ ਕਿਹਾ ਕਿ ਜਦੋਂ ਡਰਾਈਵਰ ਨੂੰ ਦੌਰਾ ਪਿਆ ਤਾਂ ਉਹ ਸਟੀਅਰਿੰਗ ਉਤੇ ਬੇਹੋਸ਼ ਹੋ ਗਿਆ। ਇਸ ਦੌਰਾਨ ਕੁਝ ਬੱਚਿਆਂ ਨੇ ਚੱਲਦੀ ਬੱਸ ਤੋਂ ਛਾਲ ਮਾਰ ਦਿੱਤੀ। ਬਾਅਦ ਵਿੱਚ ਬੱਸ ਖੇਤਾਂ ਵਿੱਚ ਪਹੁੰਚ ਗਈ। ਉਨ੍ਹਾਂ ਕਿਹਾ ਕਿ ਰਾਤ ਨੂੰ ਇੱਕ ਘੰਟੇ ਤੱਕ ਮਦਦ ਨਹੀਂ ਮਿਲੀ ਅਤੇ ਉਨ੍ਹਾਂ ਨੇ ਕੁਝ ਬੱਚਿਆਂ ਨੂੰ ਧਰਮਸ਼ਾਲਾ ਵਿੱਚ ਰੱਖਿਆ ਹੈ। ਸਰਕਾਰ ਦੇ ਪ੍ਰਬੰਧ ਨਾਕਾਫ਼ੀ ਸਾਬਤ ਹੋਏ ਹਨ। ਫਿਲਹਾਲ ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।