ਚੰਡੀਗੜ੍ਹ, ਵਿਚ ਮੁੜ ਵੱਜੀ ਖ਼ਤਰੇ ਦੀ ਘੰਟੀ !


ਚੰਡੀਗੜ੍ਹ, 18 ਸਤੰਬਰ (ਨਿਊਜ਼ ਟਾਊਨ ਨੈਟਵਰਕ):
ਪਹਾੜਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੁਖਨਾ ਝੀਲ ਦੇ ਹੜ੍ਹ ਵਾਲੇ ਗੇਟ ਖੋਲ੍ਹ ਦਿਤੇ ਗਏ ਹਨ। ਝੀਲ ਦਾ ਪਾਣੀ ਦਾ ਪੱਧਰ ਇਸ ਵੇਲੇ 1,163 ਫੁੱਟ ਹੈ। ਗੇਟ ਨੰਬਰ 1 ਵੀਰਵਾਰ ਸਵੇਰੇ 4 ਵਜੇ 2 ਇੰਚ ਖੋਲ੍ਹਿਆ ਗਿਆ ਸੀ ਪਰ ਪਾਣੀ ਦਾ ਪੱਧਰ ਵਧਦਾ ਰਿਹਾ, ਜਿਸ ਕਾਰਨ ਗੇਟ ਨੂੰ ਹੋਰ ਉੱਚਾ ਕਰਕੇ 5 ਇੰਚ ਖੋਲ੍ਹਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਇਸ ਵਾਰ 10 ਤੋਂ ਵੱਧ ਵਾਰ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਹਨ। ਜ਼ਿਕਰਯੋਗ ਹੈ ਕਿ ਸਵੇਰੇ ਪਏ ਮੀਂਹ ਕਾਰਨ ਪਾਣੀ ਦਾ ਪੱਧਰ ਮੁੜ ਤੋਂ ਵਧ ਗਿਆ ਹੈ ਜਿਸ ਦੇ ਚੱਲਦੇ ਇਹ ਫ਼ੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹਿਮਾਚਲ ਅਤੇ ਉਤਰਾਖੰਡ ’ਚ ਜਿੱਥੇ ਮੀਂਹ ਪੈਣ ਕਾਰਨ ਹਾਲਾਤ ਖਰਾਬ ਹੋਏ ਪਏ ਹਨ ਉੱਥੇ ਹੀ ਬੱਦਲ ਫਟਣ ਕਾਰਨ ਇੱਕ ਵਾਰ ਫੇਰ ਤੋਂ ਤਬਾਹੀ ਮਚ ਗਈ ਹੈ। ਨਾਲ ਹੀ ਮੈਦਾਨੀ ਇਲਾਕਿਆਂ ’ਚ ਝੀਲ ਅਤੇ ਦਰਿਆਵਾਂ ’ਚ ਪਾਣੀ ਦਾ ਪੱਧਰ ਵਧ ਗਿਆ ਹੈ।