ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਲਈ ਦੇਸ਼ ਹਮੇਸ਼ਾ ਰਿਣੀ ਰਹੇਗਾ: ਸੀਐੱਮ ਮਾਨ

0
mann

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਲਈ ਦੇਸ਼...

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਕਿਹਾ ਕਿ ਦੇਸ਼ ਉਨ੍ਹਾਂ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ। ਸੁਨਾਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ‘ਤੇ ਫੁੱਲ ਮਾਲਾ ਭੇਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈ ਕੇ ਭਾਰਤੀ ਸੁਤੰਤਰਤਾ ਸੰਗਰਾਮ ਨੂੰ ਨਵੀਂ ਤਾਕਤ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੀ ਸਰਕਾਰ ਦੀ ਵਚਨਬੱਧਤਾ ਹੈ।

ਮੁੱਖ ਮੰਤਰੀ ਨੇ ਆਪਣੇ ਐਕਸ (X) ਸੰਦੇਸ਼ ਵਿੱਚ ਵੀ ਸ਼ਹੀਦ ਊਧਮ ਸਿੰਘ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਕਿਹਾ ਕਿ ਦੇਸ਼ ਦੀ ਆਨ-ਬਾਨ ਅਤੇ ਸ਼ਾਨ ਲਈ ਉਨ੍ਹਾਂ ਦੀ ਕੁਰਬਾਨੀ ਹਮੇਸ਼ਾ ਪ੍ਰੇਰਣਾ ਦਾ ਸਰੋਤ ਬਣੀ ਰਹੇਗੀ।

ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਮੌਜੂਦ ਸਨ।

Leave a Reply

Your email address will not be published. Required fields are marked *