ਬਾਰਿਸ਼ ਦਾ ਕਹਿਰ, ਮਾਨਸਾ ਦੇ ਪਿੰਡ ਚੈਨੇਵਾਲਾ ਚ ਛੱਤ ਡਿੱਗਣ ਨਾਲ ਚਾਚਾ, ਭਤੀਜਾ ਦੀ ਮੌਤ !

0
01_09_2025-cc122613-c794-4379-af6d-14712748c67e_9524087

ਮਾਨਸਾ , 1 ਸਤੰਬਰ (ਨਿਊਜ਼ ਟਾਊਨ ਨੈੱਟਵਰਕ) :

ਮਾਨਸਾ ਦੇ ਹਲਕਾ ਸਰਦੂਲਗੜ੍ਹ ਦੇ ਪਿੰਡ ਚੈਨੇਵਾਲਾ ਵਿਖੇ ਘਰ ਦੀ ਛੱਤ ਡਿੱਗਣ ਕਾਰਨ ਚਾਚੇ, ਭਤੀਜੇ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਕਿਹਾ ਕਿ ਬੀਤੀ ਰਾਤ ਹੋਈ ਬਰਸਾਤ ਦੇ ਚਲਦਿਆਂ ਮਾਨਸਾ ਦੇ ਹਲਕਾ ਸਰਦੂਲਗੜ੍ਹ ਦੇ ਪਿੰਡ ਚੈਨੇਵਾਲਾ ਵਿਖੇ ਬੀਤੀ ਦੇਰ ਰਾਤ ਕਰੀਬ ਡੇਢ ਵਜੇ ਘਰ ਦੀ ਛੱਤ ਡਿੱਗਣ ਕਾਰਨ ਚਾਚੇ ਭਤੀਜੇ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਬਲਜੀਤ ਸਿੰਘ ਉਮਰ ਕਰੀਬ 35 ਸਾਲ ਜੋ ਕਿ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਆਪਣੇ ਘਰ ਦਾ ਗੁਜ਼ਾਰਾ ਦਿਹਾੜੀ ਕਰਕੇ ਚਲਾਉਂਦਾ ਸੀ। ਰਾਤ ਜਦ ਉਹ ਸੁੱਤੇ ਪਏ ਸਨ ਤਾਂ ਉਹਨਾਂ ਉੱਪਰ ਘਰ ਦੀ ਛੱਤ ਡਿੱਗ ਪਈ ਜਿਸ ਨਾਲ ਉਹਨਾਂ ਦੀ ਮੌਤ ਹੋ ਗਈ।

ਉਹਨਾਂ ਕਿਹਾ ਕਿ ਬਲਜੀਤ ਸਿੰਘ ਅਤੇ ਉਸਦੇ ਭਤੀਜੇ ਦੀ ਮ੍ਰਿਤਕ ਦੇਹ ਨੂੰ ਸਰਦੂਲਗੜ੍ਹ ਦੇ ਸਿਵਲ ਹਸਪਤਾਲ ਦੇ ਮੋਸਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਉਨਾ ਸਮਾਜ ਸੇਵੀ ਸੰਸਥਾਵਾਂ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਗਰੀਬ ਪਰਿਵਾਰ ਦੀ ਆਰਥਿਕ ਸਹਾਇਤਾ ਕੀਤੀ ਜਾਵੇ ਤਾਂ ਜੋ ਪਰਿਵਾਰ ਆਪਣੇ ਘਰ ਦਾ ਗੁਜ਼ਾਰਾ ਕਰ ਸਕਣ

Leave a Reply

Your email address will not be published. Required fields are marked *