ਮਾਨ ਸਰਕਾਰ ਆਪਣੇ ਦਾਵਿਆਂ ਅਤੇ ਵਾਅਦਿਆਂ ‘ਤੇ ਖਰੀ ਉਤਰ ਰਹੀ ਹੈ – ਚੇਅਰਮੈਨ ਵਰਿੰਦਰ ਸੋਨੀ

0

ਭੀਖੀ, 23 ਮਈ (ਬਹਾਦਰ ਖ਼ਾਨ ) : ਸੂਬਾ ਸਰਕਾਰ ਦੀ ‘ਮੇਰੀ ਰਸੋਈ ਯੋਜਨਾ’ ਤਹਿਤ ਗਰੀਬ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਮੌਕੇ ਨੇੜਲੇ ਪਿੰਡ ਮੋਹਰ ਸਿੰਘ ਵਾਲਾ, ਧਲੇਵਾਂ ਵਿਖੇ ਰਾਸ਼ਨ ਕਾਰਡ ਧਾਰਕਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਮਾਰਕੀਟ ਕਮੇਟੀ ਭੀਖੀ ਦੇ ਚੇਅਰਮੈਨ ਵਰਿੰਦਰ ਸੋਨੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਵੱਲੋਂ ਕੀਤੇ ਦਾਵਿਆਂ ਅਤੇ ਵਾਅਦਿਆਂ ‘ਤੇ ਖਰੀ ਉਤਰ ਰਹੀ ਹੈ।

ਉਨ੍ਹਾਂ ਕਿਹਾ ਕਿ ਰਾਸ਼ਟਰੀ ਖਾਦ ਸੁਰੱਖਿਆ ਕਾਨੂੰਨ ਤਹਿਤ ਮਿਲਣ ਵਾਲੀ ਕਣਕ ਤੋਂ ਇਲਾਵਾ ਹਰ ਤਿੰਨ ਮਹੀਨਿਆਂ ਬਾਅਦ ਖਪਤਕਾਰਾਂ ਨੂੰ ਇੱਕ ਵਿਸ਼ੇਸ਼ ਖਾਦ ਕਿੱਟ ਮੁਫ਼ਤ ਦਿੱਤੀ ਜਾਵੇਗੀ, ਜਿਸ ਵਿੱਚ 2 ਕਿਲੋ ਚੀਨੀ, 2 ਕਿਲੋ ਦਾਲ, 1 ਕਿਲੋ ਨਮਕ, 200 ਗ੍ਰਾਮ ਹਲਦੀ ਤੋਂ ਇਲਾਵਾ 1 ਲੀਟਰ ਸਰੋਂ ਦਾ ਤੇਲ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 40 ਲੱਖ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਯੋਜਨਾ ‘ਤੇ ਲਗਭਗ 900 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਹਰ ਸਮੇਂ ਲੋਕਾਂ ਦੇ ਨਾਲ ਡਟ ਕੇ ਖੜੀ ਹੈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਨਾਗਰਿਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਅਤੇ ਸਮਾਜਿਕ ਸੁਰੱਖਿਆ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਚੇਅਰਮੈਨ ਨੇ ਕਿਹਾ ਕਿ ਔਰਤਾਂ ਲਈ ਸ਼ੁਰੂ ਕੀਤੀ 1000 ਅਤੇ 1500 ਰੁਪਏ ਦੀ ਵਿੱਤੀ ਮਦਦ ਵੀ ਇੱਕ ਇਤਿਹਾਸਕ ਕਦਮ ਹੈ। ਇਸ ਨਾਲ ਬੀਬੀਆਂ ਆਪਣੀਆਂ ਲੋੜੀਂਦੀਆਂ ਜ਼ਰੂਰਤਾਂ ਪੂਰੀਆਂ ਕਰਨ ਦੇ ਨਾਲ-ਨਾਲ ਆਪਣੇ ਆਪ ਨੂੰ ਵਿੱਤੀ ਪੱਧਰ ‘ਤੇ ਵੀ ਸੁਰੱਖਿਅਤ ਮਹਿਸੂਸ ਕਰਨਗੀਆਂ।ਇਸ ਮੌਕੇ ਡਿਪੂ ਹੋਲਡਰ ਯੂਨੀਅਨ ਇਕਾਈ ਭੀਖੀ ਦੇ ਪ੍ਰਧਾਨ ਬਹਾਦਰ ਖ਼ਾਨ, ਮਹਿੰਦਰ ਸਿੰਘ ਧਲੇਵਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖਪਤਕਾਰ ਵੀ ਮੌਜੂਦ ਸਨ।

Leave a Reply

Your email address will not be published. Required fields are marked *