ਪੰਜਾਬ ਦੇ ਹਲਾਤ ਖਰਾਬ, ਤਾਨਾਸ਼ਾਹੀ ‘ਤੇ ਉਤਰੀ ਭਗਵੰਤ ਮਾਨ ਸਰਕਾਰ : ਡਾ. ਦਲਜੀਤ ਸਿੰਘ ਚੀਮਾ

0
daljeet

ਫਗਵਾੜਾ, 13 ਜੁਲਾਈ (ਸੁਸ਼ੀਲ ਸ਼ਰਮਾ/ ਅਸ਼ੋਕ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ (ਬ) ਦੇ ਕੋਰ ਕਮੇਟੀ ਮੈਂਬਰ ਅਤੇ ਕੌਮੀ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਡਾ. ਦਲਜੀਤ ਸਿੰਘ ਚੀਮਾ ਨੂੰ ਕੌਮੀ ਸੀਨੀਅਰ ਮੀਤ ਪ੍ਰਧਾਨ ਐਲਾਨੇ ਜਾਣ ਦਾ ਸਵਾਗਤ ਕਰਦੇ ਹੋਏ ਪਾਰਟੀ ਦੀ ਫਗਵਾੜਾ ਇਕਾਈ ਵਲੋਂ ਸ਼ਹਿਰੀ ਹਲਕਾ ਇੰਚਾਰਜ ਸਰਦਾਰ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਇੰਚਾਰਜ ਸਰਦਾਰ ਰਾਜਿੰਦਰ ਸਿੰਘ ਚੰਦੀ ਦੀ ਅਗਵਾਈ ਹੇਠ ਫਗਵਾੜਾ ਵਿਖੇ ਉਹਨਾਂ ਦੇ ਸਨਮਾਨ ‘ਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਵਰਕਰਾਂ ਦਾ ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਅਗਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਦਾ ਸੱਦਾ ਦਿਤਾ। ਉਨਾਂ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਖਰਾਬ ਹੋ ਚੁੱਕੇ ਹਨ। ਸੂਬੇ ਦੀ ਭਗਵੰਤ ਮਾਨ ਸਰਕਾਰ ਤਾਨਾਸ਼ਾਹੀ ਰਵੱਈਆ ਅਖਤਿਆਰ ਕਰ ਚੁੱਕੀ ਹੈ। ਜੋ ਕਿ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਅਤੇ ਵਿਰੋਧੀ ਪਾਰਟੀਆਂ ਦੇ ਅਕਸ ਨੂੰ ਖਰਾਬ ਕਰਨ ਦੀ ਨੀਅਤ ਨਾਲ ਆਗੂਆਂ ਨੂੰ ਝੂਠੇ ਮੁਕੱਦਮਿਆਂ ਵਿਚ ਫਸਾ ਰਹੀ ਹੈ। ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਖੋਹੀਆਂ ਜਾਂ ਰਹੀਆ ਹਨ। ਵਪਾਰੀ ਵਰਗ ਦੁਖੀ ਹੈ। ਜਿਸ ਦਾ ਜਵਾਬ ਲੋਕ 2027 ਦੀਆਂ ਵਿਧਾਨਸਭਾ ਚੋਣਾਂ ‘ਚ ਦੇਣਗੇ ਅਤੇ ਦਿੱਲੀ ਤੋਂ ਆਏ ਲੁਟੇਰਿਆਂ ਨੂੰ ਪੰਜਾਬ ਤੋਂ ਭਜਾਉਣਗੇ। ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਰਜਿੰਦਰ ਸਿੰਘ ਚੰਦੀ ਵਲੋਂ ਡਾ. ਦਲਜੀਤ ਸਿੰਘ ਚੀਮਾ ਜੀ ਨੂੰ ਕੌਮੀ ਸੀਨੀਅਰ ਮੀਤ ਪ੍ਰਧਾਨ ਬਣਨ ਤੇ ਮੁਬਾਰਕਬਾਦ ਦਿਤੀ ਗਈ ਅਤੇ ਨਾਲ ਹੀ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ ਗਿਆ।

ਇਸ ਮੌਕੇ ਖੁਰਾਣਾ ਅਤੇ ਚੰਦੀ ਨੇ ਕਿਹਾ ਕਿ ਬਹੁਤ ਲੰਮੇ ਸਮੇਂ ਤੋਂ ਡਾ ਚੀਮਾ ਪਾਰਟੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ 2027 ਦੀਆਂ ਪੰਜਾਬ ਵਿਧਾਨਸਭਾ ਚੋਣਾਂ ‘ਚ ਸ. ਸੁਖਬੀਰ ਸਿੰਘ ਬਾਦਲ, ਸਰਦਾਰ ਬਿਕਰਮ ਸਿੰਘ ਮਜੀਠੀਆ ਅਤੇ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਦਰਜ ਕਰਕੇ ਸੂਬੇ ਵਿਚ ਦੁਬਾਰਾ ਤੋਂ ਆਪਣੀ ਸਰਕਾਰ ਬਣਾਏਗਾ। ਇਸ ਮੌਕੇ ਸਾਬਕਾ ਕੌਂਸਲਰ ਸਰਬਜੀਤ ਕੋਰ, ਗੁਰਦਾਵਰ ਸਿੰਘ ਭਾਖੜੀਆਣਾ, ਗੁਰਮੀਤ ਸਿੰਘ ਰਾਵਲਪਿੰਡੀ, ਅਵਤਾਰ ਸਿੰਘ ਭੂੰਗਰਨੀ, ਸਤਵਿੰਦਰ ਸਿੰਘ ਘੁੱਮਣ, ਬਹਾਦਰ ਸਿੰਘ ਸੰਗਤਪੁਰ, ਸਰੂਪ ਸਿੰਘ ਖਲਵਾੜਾ, ਬਲਜਿੰਦਰ ਸਿੰਘ ਠੇਕੇਦਾਰ, ਸੁਖਵਿੰਦਰ ਸਿੰਘ ਕੰਬੋਜ, ਕੁਲਵਿੰਦਰ ਸਿੰਘ ਕਿੰਦਾਂ, ਪ੍ਰਿਤਪਾਲ ਸਿੰਘ ਮੰਗਾ ਨੇ ਵੀ ਸੰਬੋਧਨ ਕਰਦਿਆਂ ਡਾ. ਚੀਮਾ ਨੂੰ ਸ਼ੁੱਭ ਇੱਛਾਵਾਂ ਦਿਤੀਆਂ ਅਤੇ ਆਪਣੇ ਵਿਚਾਰ ਰੱਖੇ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਗੁਰਦਿਆਲ ਸਿੰਘ ਲੱਖਪੁਰ ਨੇ ਬਾਖੂਬੀ ਨਿਭਾਈ। ਇਸ ਮੋਕੌ ਬਲਜੀਤ ਸਿੰਘ ਵਾਲੀਆ, ਗੁਰਦੀਪ ਸਿੰਘ ਖੇੜਾ, ਅਵਤਾਰ ਸਿੰਘ ਮੰਗੀ, ਸੁਖਬੀਰ ਸਿੰਘ ਕਿੰਨੜਾ, ਗੁਰਮੀਤ ਸਿੰਘ ਬਡਵਾਲ, ਹਰਵੇਲ ਸਿੰਘ ਪਾਹਵਾ, ਦਵਿੰਦਰ ਸਿੰਘ, ਝਿਰਮਲ ਸਿੰਘ ਭਿੰਡਰ, ਪਰਮਿੰਦਰ ਸਿੰਘ ਜੰਡੂ, ਸ਼ਿੰਗਾਰਾ ਸਿੰਘ ਕੋਲਸਰ, ਰਣਜੀਤ ਸਿੰਘ ਜੀਤੀ, ਗੁਰਮੁਖ ਸਿੰਘ ਚਾਨਾ, ਰਿੰਕੂ ਪਾਹਵਾ, ਜਸਵਿੰਦਰ ਸਿੰਘ ਬਸਰਾ, ਜਸਵਿੰਦਰ ਸਿੰਘ ਭਗਤਪੁਰਾ, ਸਰਬਜੀਤ ਸਿੰਘ ਕਾਕਾ, ਗਿਆਨ ਸਿੰਘ ਚਾਨਾ, ਜਸਵੀਰ ਸਿੰਘ, ਆਸ਼ੂ ਛਾਬੜਾ, ਗੁਰਸਿਮਰ ਸਿੰਘ, ਸੁਖਦੀਪ  ਸਿੰਘ ਵਾਲੀਆਂ, ਰੋਹਿਤ ਪਾਲ, ਅਕਾਸ਼ਦੀਪ ਸਿੰਘ ਪਾਹਵਾ, ਗੁਰਪ੍ਰੀਤ ਸਿੰਘ ਬੱਗਾ ਸਮੇਤ ਵੱਡੀ ਗਿਣਤੀ ‘ਚ ਅਕਾਲੀ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *