ਐੱਸਸੀ ਵਿੰਗ ਨੂੰ ਮਜ਼ਬੂਤ ਬਣਾ ਕੇ ਲੋਕਾਂ ਦੀ ਆਵਾਜ਼ ਨੂੰ ਕੀਤਾ ਜਾਵੇਗਾ ਬੁਲੰਦ: ਠੇਕੇਦਾਰ ਅਮਰਜੀਤ ਸਿੰਘ

ਪਠਾਨਕੋਟ, 8 ਮਈ (ਅਕਸ਼ੇ)-ਆਮ ਆਦਮੀ ਪਾਰਟੀ ਐੱਸਸੀ ਵਿੰਗ ਹਲਕਾ ਭੋਆ ਦੀ ਇੱਕ ਅਹਿਮ ਮੀਟਿੰਗ ਨਰੋਟ ਜੈਮਲ ਸਿੰਘ ਵਿਖੇ ਠੇਕੇਦਾਰ ਅਮਰਜੀਤ ਸਿੰਘ, ਰਾਜ ਸਕੱਤਰ ਅਤੇ ਮਾਝਾ ਜੋਨ ਇੰਚਾਰਜ ਐੱਸਸੀ ਵਿੰਗ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਐੱਸਸੀ ਵਿੰਗ ਦੇ ਵਿਸਥਾਰ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਐੱਸਸੀ ਵਿੰਗ ਰੋਸ਼ਨ ਭਗਤ, ਹਲਕਾ ਕੋਆਰਡੀਨੇਟਰ ਐੱਸਸੀ ਵਿੰਗ ਮੁਕੇਸ਼ ਕੁਮਾਰ ਅਤੇ ਵੱਖ-ਵੱਖ ਬਲਾਕਾਂ ਦੇ ਕੋਆਰਡੀਨੇਟਰਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸੰਗਠਨ ਨੂੰ ਹੋਰ ਸਰਗਰਮ ਅਤੇ ਮਜ਼ਬੂਤ ਬਣਾਉਣ ਲਈ ਕਈ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਕੀਤਾ ਗਿਆ। ਠੇਕੇਦਾਰ ਅਮਰਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ, ਤਾਂ ਜੋ ਸਮਾਜ ਦੇ ਹਰ ਵਰਗ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਦੀ ਆਵਾਜ਼ ਬਣ ਕੇ ਕੰਮ ਕਰਦੀ ਆ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐੱਸਸੀ ਵਿੰਗ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਹੋਵੇਗਾ। ਸੰਗਠਨ ਦੀ ਮਜ਼ਬੂਤੀ ਨਾਲ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਰਕਾਰ ਤੱਕ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਲੀਡਰਸ਼ਿਪ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣ ਲਈ ਯਤਨ ਕਰਨ। ਮੀਟਿੰਗ ਵਿੱਚ ਮੌਜੂਦ ਹੋਰ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸੰਗਠਨ ਨੂੰ ਮਜ਼ਬੂਤ ਬਣਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਦੌਰਾਨ ਪਾਰਟੀ ਵਰਕਰਾਂ ਵਿੱਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ। ਅੰਤ ਵਿੱਚ ਸਾਰੇ ਅਹੁਦੇਦਾਰਾਂ ਨੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਵਧਾਉਣ ਦਾ ਭਰੋਸਾ ਦਿੱਤਾ।
