ਪਰਮਿੰਦਰ ਭਲਵਾਨ ਤੇ ਜਤਵਿੰਦਰ ਗਰੇਵਾਲ ਦੀ ਟੀਮ ਵਲੋਂ ਨਸ਼ਿਆਂ ਵਿਰੁਧ ਕੀਤੇ ਜਾ ਰਹੇ ਕੰਮ ਪ੍ਰਸੰਸਾਯੋਗ : ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ


ਪਟਿਆਲਾ, 25 ਨਵੰਬਰ (ਗੁਰਪ੍ਰਤਾਪ ਸ਼ਾਹੀ)
ਪੰਜਾਬ ਅਤੇ ਪਟਿਆਲਾ ਦੀਆਂ ਨਾਮਵਰ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ , ਪਾਵਰ ਹਾਊਸ ਯੂਥ ਕਲੱਬ,ਯੂਵਕ ਸੇਵਾਵਾਂ ਕਲੱਬ ਦੀਪ ਨਗਰ ਜ਼ੋ ਕਿ ਲੰਮੇ ਸਮੇਂ ਤੋਂ ਨਸ਼ਿਆਂ ਵਿਰੁੱਧ ਕੰਮ ਕਰ ਰਹੀਆਂ ਹਨ ਵੱਲੋਂ ਜ਼ਿਲ੍ਹਾ ਸਾਝ ਕੇਂਦਰ ਪਟਿਆਲਾ ਪੁਲਿਸ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਡੀ ਆਈ ਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਜੀ ਨੇ ਸ਼ਿਰਕਤ ਕੀਤੀ।ਪ੍ਰੋਗਰਾਮ ਦੀ ਪ੍ਰਧਾਨਗੀ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਬਰ ਜ਼ਿਲ੍ਹਾ ਸਾਝ ਕੇਂਦਰ, ਮੈਬਰ ਜ਼ਿਲ੍ਹਾ ਯੁਵਾ ਸਾਂਝ ਕਮੇਟੀ, ਮੈਬਰ ਵੂਮੈਨ ਕੋਸਲਿੰਗ ਸੈਲ ਨੇ ਕੀਤੀ। ਇਸ ਮੌਕੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ ਵੱਲੋਂ ਸਾਰੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ।ਇਸ ਮੌਕੇ ਵਿਸ਼ੇਸ਼ ਤੌਰ ਤੇ ਇੰਸਪੈਕਟਰ ਸ਼ਿਵਰਾਜ ਸਿੰਘ ਢਿੱਲੋਂ ਐਸ ਐਚ ਓ ਥਾਣਾ ਲਾਹੌਰੀ ਗੇਟ, ਸੁਖਜਿੰਦਰ ਸਿੰਘ ਇੰਚਾਰਜ ਜ਼ਿਲ੍ਹਾ ਸਾਝ ਕੇਂਦਰ ਪਟਿਆਲਾ ਪੁਲਿਸ, ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ ਟ੍ਰੇਨਿੰਗ ਅਫ਼ਸਰ ਸਰਕਾਰੀ ਆਈ ਟੀ ਆਈ ਲੜਕੇ, ਜਗਤਾਰ ਸਿੰਘ ਤਾਰੀ ਐਮ ਸੀ,ਉਪਕਾਰ ਸਿੰਘ ਪ੍ਰਧਾਨ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ, ਸਤਪਾਲ ਪਰਾਸ਼ਰ, ਰੁਦਰਪ੍ਰਤਾਪ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ ਦੀਪ ਨਗਰ, ਚਮਨ ਲਾਲ ਗਰਗ, ਅਮਰਿੰਦਰ ਸਿੰਘ,ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਹਰਮਨਜੀਤ ਸਿੰਘ ਰੰਧਾਵਾ , ਭਿੰਦਰ ਜਲਵੇੜਾ, ਐਸ ਆਈ ਜਸਪਾਲ ਸਿੰਘ ਇੰਚਾਰਜ ਸਾਂਝ ਕੇਂਦਰ ਸਦਰ ਪਟਿਆਲਾ, ਐਸ ਆਈ ਪ੍ਰਦੀਪ ਕੁਮਾਰ ਇੰਚਾਰਜ ਸਾਂਝ ਕੇਂਦਰ ਸਿਟੀ 1,ਐਸ ਆਈ ਜਸਵੰਤ ਕੁਮਾਰ ਇੰਚਾਰਜ ਸਾਂਝ ਕੇਂਦਰ ਸਿਟੀ 2 ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆ ਡੀ ਆਈ ਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਜੀ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੋਰਵ ਯਾਦਵ ਜੀ ਦੀ ਅਗਵਾਈ ਹੇਠ ਨਸ਼ਿਆਂ ਨੂੰ ਪਟਿਆਲਾ ਰੇਂਜ ਦੀ ਪੁਲਿਸ ਜੜੋਂ ਖਤਮ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ ਹਨ, ਅਤੇ ਨਸ਼ਾ ਤਸਕਰਾਂ ਦੀਆਂ ਨਜਾਇਜ਼ ਜਾਇਦਾਦਾਂ ਉਪਰ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ, ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ ਅਤੇ ਪਾਵਰ ਹਾਊਸ ਯੂਥ ਕਲੱਬ ਵੱਲੋਂ ਬਹੁਤ ਲੰਮੇ ਸਮੇਂ ਤੋਂ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮ ਪ੍ਰਸੰਸਾਯੋਗ ਹਨ । ਉਹਨਾਂ ਕਿਹਾ ਕਿ ਅੱਜ ਕਈ ਨੋਜਵਾਨ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਆਪਣਾ ਜੀਵਨ ਖਰਾਬ ਕਰ ਰਹੇ ਹਨ ਇਸ ਲਈ ਉਹਨਾਂ ਨੂੰ ਨਸ਼ਿਆਂ ਤੋਂ ਬਹਾਰ ਕੱਢਣ ਲਈ ਉਹਨਾਂ ਦੀ ਕੋਸਲਿੰਗ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਕੇ ਉਹਨਾਂ ਦਾ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਕਿਹਾ ਕਿ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਛੱਡਣ ਵਾਲੇ ਨੋਜਵਾਨਾਂ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਂਦਾ ਹੈ।ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ ,ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਪਬਲਿਕ ਦਾ ਸਹਿਯੋਗ ਜ਼ਰੂਰੀ ਹੈ।ਉਹਨਾਂ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹਨਾਂ ਵਲੋਂ ਜੌ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜੰਗ ਛੇੜੀ ਹੋਈ ਹੈ ਉਸ ਵਿੱਚ ਹੋਰਨਾਂ ਨੂੰ ਵੀ ਅੱਗੇ ਆ ਕੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਹੀ ਅਸੀਂ ਸਾਰੇ ਮਿਲਕੇ ਆਪਣੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਸਕਾਂਗੇ।
